15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਰਪ੍ਰੀਤ ਸਿੰਘ ਨੇ ਨਗਰ ਨਿਗਮ ਬਰਨਾਲਾ ਵਿਖੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 13-05-2026
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਸ: ਹਰਪ੍ਰੀਤ ਸਿੰਘ ਨੂੰ ਨਗਰ ਨਿਗਮ ਬਰਨਾਲਾ ਦੇ ਸਹਾਇਕ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਸ: ਹਰਪ੍ਰੀਤ ਸਿੰਘ ਵਲੋਂ ਅੱਜ ਨਗਰ ਨਿਗਮ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਨਗਰ ਕੌਂਸਲ ਤਪਾ ਸਮੇਤ ਵਾਧੂ ਚਾਰਜ ਨਗਰ ਕੌਂਸਲ ਭਦੌੜ, ਧਨੌਲਾ ਅਤੇ ਹੰਡਿਆਇਆ ਵਿਖੇ ਬਤੌਰ ਕਾਰਜ ਸਾਧਕ ਅਫ਼ਸਰ ਦੀਆਂ ਸੇਵਾਵਾਂ ਵੀ ਨਿਭਾਅ ਰਹੇ ਹਨ | ਉਨ੍ਹਾਂ ਦੇ ਬਰਨਾਲਾ ਵਿਖੇ ਅਹੁਦਾ ਸੰਭਾਲਣ ਮੌਕੇ ਨਗਰ ਨਿਗਮ ਦੇ ਸਮੂਹ ਸਟਾਫ਼ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ | ਗੱਲਬਾਤ ਕਰਦਿਆਂ ਸ: ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣਗੇ ਅਤੇ ਕਿਸੇ ਵੀ ਸ਼ਹਿਰ ਵਾਸੀ ਨੂੰ ਦਫ਼ਤਰ ਵਿਖੇ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕੈਸ਼ ਨਾ ਮਿਲਣ ਕਾਰਨ ਖਾਤਾਧਾਰਕਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ <br/> ਅਗਲੀ ਖ਼ਬਰ ਟੱਲੇਵਾਲ ਪੰਚਾਇਤ ਵਲੋਂ ਇੰਟਰਲਾਕ ਟਾਈਲ ਲਗਾਏ ਜਾਣ ਦੇ ਕਾਰਜ ਸ਼ੁਰੂ <br/>
Ad Position 24