ਮਹਿਲ ਕਲਾਂ, 13 ਮਈ (ਅਵਤਾਰ ਸਿੰਘ ਅਣਖੀ)-ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਸਮੂਹ ਸਟਾਫ਼ ਨੇ ਗੁਲਦਸਤਾ ਭੇਟ ਕਰ ਕੇ ਡੀ.ਐਸ.ਪੀ. ਵਿਰਕ ਨੂੰ ਜੀ ਆਇਆਂ ਨੂੰ ਆਖਿਆ | ਚਾਰਜ ਸੰਭਾਲਣ ਉਪਰੰਤ ਡੀ.ਐਸ.ਪੀ. ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ, ਪੁਲਿਸ ਵਿਭਾਗ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਉਣਗੇ | ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਥਾਣਾ ਮਹਿਲ ਕਲਾਂ, ਥਾਣਾ ਠੁੱਲੀਵਾਲ ਅਤੇ ਥਾਣਾ ਟੱਲੇਵਾਲ ਅਧੀਨ ਆਉਂਦੇ ਸਾਰੇ ਪਿੰਡਾਂ 'ਚ ਨਸ਼ਿਆਂ ਨੂੰ ਰੋਕਣਾ, ਅਮਨ-ਸ਼ਾਂਤੀ ਕਾਇਮ ਰੱਖਣਾ ਉਨ੍ਹਾਂ ਦਾ ਪਹਿਲਾ ਕੰਮ ਹੋਵੇਗਾ | ਉਨ੍ਹਾਂ ਸਪਸ਼ਟ ਕਿਹਾ ਕਿ ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਉਨ੍ਹਾਂ ਦੇ ਦਫ਼ਤਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ |