11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮਾਤਾ ਗੁਜਰੀ ਸਕੂਲ ਵਲੋਂ ਦਸਵੀਂ ਦੀ ਵਿਦਿਆਰਥਣ ਦਿਸ਼ਾ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 14-05-2026
ਭਦੌੜ, 13 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚੋਂ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੀ ਵਿਦਿਆਰਥਣ ਦਿਸ਼ਾ ਪੱੁਤਰੀ ਰਵਿੰਦਰ ਕੁਮਾਰ ਰਵੀ ਨੇ 616 ਪ੍ਰਾਪਤ ਅੰਕ ਪ੍ਰਾਪਤ ਕਰ ਕੇ ਜ਼ਿਲੇ੍ਹ ਵਿਚੋਂ ਦਸਵਾਂ ਸਥਾਨ ਅਤੇ ਬਲਾਕ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਆਏ ਨਤੀਜੇ ਵਿਚ ਸਕੂਲ ਵਿਚੋਂ ਵਿਦਿਆਰਥਣ ਦਿਸ਼ਾ ਨੇ ਪਹਿਲਾ, ਦਿਲਪ੍ਰੀਤ ਕੌਰ ਅਤੇ ਅਨਮੋਲਪ੍ਰੀਤ ਕੌਰ ਨੇ ਦੂਜਾ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ ਉੱਪਰ ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥਣ ਦਿਸ਼ਾ ਸਮੇਤ ਦੂਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਗੁਪਤਾ ਅਤੇ ਮਾ: ਰਜਿੰਦਰ ਸਿੰਘ ਨੇ ਕਿਹਾ ਸਾਨੂੰ ਵਿਦਿਆਰਥਣ ਦਿਸ਼ਾ ਉੱਪਰ ਮਾਣ ਹੈ ਜਿਸ ਨੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਪੂਰੇ ਜ਼ਿਲੇ੍ਹ ਵਿਚ ਰੌਸ਼ਨ ਕੀਤਾ ਹੈ | ਇਸ ਮੌਕੇ ਐਡਵੋਕੇਟ ਇਕਬਾਲ ਸਿੰਘ, ਕੁਲਜਿੰਦਰ ਕੌਰ, ਮੈਡਮ ਤਿ੍ਪਤਾ ਰਾਣੀ ਨੇ ਵੀ ਵਿਦਿਆਰਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਫੈਕਟਰੀ 'ਚ ਨੌਕਰੀ ਕਰਦੇ ਵਿਅਕਤੀ ਦੀ ਨਿਕਲੀ 25 ਲੱਖ ਦੀ ਲਾਟਰੀ <br/> ਅਗਲੀ ਖ਼ਬਰ ਮਹਿਲ ਕਲਾਂ 'ਚ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਨੇ ਅਹੁਦਾ ਸੰਭਾਲਿਆ <br/>
Ad Position 24