ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਠੀਕਰੀਵਾਲਾ ਦੀ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਵਿੱਕੀ ਠੀਕਰੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਜੋ ਬੇਮੌਸਮੀ ਗੜੇਮਾਰੀ ਕਾਰਨ ਮੱਕੀ, ਮੂੰਗੀ, ਸਬਜ਼ੀਆਂ ਆਦਿ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ ਜਿਸ ਦਾ ਸਰਕਾਰ ਨੂੰ ਗਿਰਦਾਵਰੀਆਂ ਕਰਾ ਕੇ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ ਕਿਉਂਕਿ ਕਿਸਾਨ ਪਹਿਲਾਂ ਹੀ ਆਰਥਿਕ ਪੱਖੋਂ ਕਾਫ਼ੀ ਕਮਜ਼ੋਰ ਹਨ ਅਤੇ ਹੁਣ ਹੋਈ ਗੜੇਮਾਰੀ ਨੇ ਕਿਸਾਨਾਂ ਦੀਆਂ ਖੜੀਆਂ ਫ਼ਸਲਾਂ ਮੱਕੀ, ਮੂੰਗੀ, ਸਬਜ਼ੀਆਂ ਆਦਿ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ ਜਿਸ ਦੀ ਭਰਪਾਈ ਸਰਕਾਰ ਨੂੰ ਮੁਆਵਜ਼ਾ ਦੇ ਕੇ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਅੱਗ ਲੱਗਦੀ ਹੈ ਤਾਂ ਸੈਟੇਲਾਈਟ ਰਾਹੀਂ ਤਾਂ ਪ੍ਰਸ਼ਾਸਨ ਤੁਰੰਤ ਪਹੁੰਚ ਜਾਂਦਾ ਹੈ ਪਰ ਜਦੋਂ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ ਫਿਰ ਸਰਕਾਰ ਦਾ ਕੋਈ ਵੀ ਅਧਿਕਾਰੀ ਕਿਸਾਨਾਂ ਦੀ ਬਾਂਹ ਫੜਨ ਨਹੀਂ ਆਉਂਦਾ | ਇਸ ਹੋਏ ਨੁਕਸਾਨ ਦੀ ਸਰਕਾਰ ਨੂੰ ਤੁਰੰਤ ਭਰਪਾਈ ਕਰਨੀ ਚਾਹੀਦੀ | ਜੇਕਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਨਾ ਫੜੀ ਤਾਂ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਠੀਕਰੀਵਾਲ ਦੇ ਆਗੂ ਹਾਜ਼ਰ ਸਨ |