10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਨੇ ਨੈਤਿਕ ਸਿੱਖਿਆ ਕੇਂਦਰ ਖੋਲਿ੍ਹਆ <br/>

Ad Position 21
No active advertisement
ਅਜੀਤ ਡੈਸਕ 14-05-2026
ਬਰਨਾਲਾ , 13 ਮਈ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਰਜਿ: ਜ਼ਿਲ੍ਹਾ ਬਰਨਾਲਾ ਵਲੋਂ ਆਵਾ ਬਸਤੀ ਧਰਮਸ਼ਾਲਾ ਵਿਖੇ ਸੰਸਕਾਰ ਕੇਂਦਰ ਖੋਲਿ੍ਹਆ ਗਿਆ ਹੈ | ਟਰੱਸਟ ਦੇ ਪ੍ਰਧਾਨ ਜਗਤਾਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੇਂਦਰ ਲਈ ਡੀ.ਐਸ.ਪੀ. ਬਰਨਾਲਾ ਸਤਬੀਰ ਸਿੰਘ ਬੈਂਸ ਦਾ ਵਿਸ਼ੇਸ਼ ਸਹਿਯੋਗ ਰਿਹਾ ਹੈ ਅਤੇ ਬਲੌਰ ਸਿੰਘ ਕਾਲਾ ਆਟੋ ਡੀਲ ਸੇਖਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਸੰਸਕਾਰ ਕੇਂਦਰ ਵਿਚ ਵਿੱਦਿਆ ਦਾ ਮੁਫ਼ਤ ਲੰਗਰ ਟਰੱਸਟ ਵਲੋਂ ਇੱਕ ਟੀਚਰ ਰੱਖ ਕੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਲਈ ਲਗਾਇਆ ਜਾਂਦਾ ਹੈ | ਬੱਚਿਆਂ ਨੂੰ ਪੜ੍ਹਾਈ ਦੇ ਨਾਲ ਸੰਸਕਾਰ ਵੀ ਸਿਖਾਏ ਜਾਂਦੇ ਹਨ ਕਿ ਕਿਸ ਤਰ੍ਹਾਂ ਬੈਠਣਾ, ਪੜ੍ਹਨਾ, ਬੋਲਣਾ, ਖਾਣਾ ਖਾਣ ਦੀ ਜਾਂਚ ਤੋਂ ਇਲਾਵਾ ਬੱਚਿਆਂ ਨੂੰ ਅੱਗੇ ਜ਼ਿੰਦਗੀ ਵਿਚ ਆਉਣ ਵਾਲੀਆਂ ਅÏਕੜਾਂ ਦੇ ਬਾਰੇ ਵੀ ਜਾਣੂ ਕਰਵਾਇਆ ਜਾਂਦਾ ਹੈ | ਇਸ ਮੌਕੇ ਸਮਾਗਮ ਦੌਰਾਨ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਟਰੱਸਟ ਦੇ ਜਰਨਲ ਸਕੱਤਰ ਅਵਤਾਰ ਸਿੰਘ ਢਿੱਲੋਂ ਨੇ ਦੱਸਿਆ ਇਹ ਸੰਸਕਾਰ ਕੇਂਦਰ ਹਰ ਸਾਲ ਟਰੱਸਟ ਵਲੋਂ ਵੱਖ-ਵੱਖ ਇਲਾਕਿਆਂ ਅਤੇ ਪਿੰਡਾਂ ਵਿਚ ਚਲਾਏ ਜਾਂਦੇ ਹਨ | ਇਸ ਮੌਕੇ ਸਵਰਨ ਸਿੰਘ ਸਹਿਜੜਾ, ਬਾਬੂ ਸਿੰਘ ਫ਼ੌਜੀ, ਪ੍ਰਦੀਪ ਸਿੰਘ ਖੁੱਡੀ ਕਲਾਂ, ਮੇਜਰ ਸਿੰਘ ਫ਼ੌਜੀ ਅਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਮਾਰੀ ਬਾਜ਼ੀ <br/> ਅਗਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਮੌੜ ਨਾਭਾ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੀ ਆਰਥਿਕ ਮਦਦ <br/>
Ad Position 24