10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਮਾਰੀ ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 14-05-2026
ਤਪਾ ਮੰਡੀ, 13 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਖੰਨਾ ਵਿਖੇ 'ਸਪੋਰਟਸ ਕਰਾਟੇ ਆਰਗੇਨਾਈਜ਼ੇਸ਼ਨ ਆਫ਼ ਪੰਜਾਬ' ਵਲੋਂ ਕਰਵਾਈ ਗਈ | ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਿਵਾਲਿਕ ਪਬਲਿਕ ਸਕੂਲ, ਤਪਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੁਕਾਬਲੇ ਵਿਚ ਵਿਦਿਆਰਥਣ ਰੂਹਾਨੀ ਨੇ 10 ਸਾਲ ਉਮਰ ਵਰਗ ਵਿਚ ਗੋਲਡ ਮੈਡਲ ਅਤੇ 22 ਕਿੱਲੋ ਭਾਰ ਵਰਗ ਵਿਚ ਸਿਲਵਰ ਮੈਡਲ ਹਾਸਲ ਕੀਤਾ | ਆਪਣੀ ਇਸ ਉਪਲਬਧੀ ਸਦਕਾ ਉਸ ਦੀ ਚੋਣ ਹੁਣ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਹੋ ਗਈ ਹੈ | ਇਸੇ ਤਰ੍ਹਾਂ ਰਹਿਮਤ ਕੌਰ ਨੇ 10 ਸਾਲ ਉਮਰ ਵਰਗ ਅਤੇ 35 ਕਿੱਲੋ ਭਾਰ ਵਰਗ ਵਿਚ ਦੋ ਸਿਲਵਰ ਮੈਡਲ ਜਿੱਤੇ, ਜਦਕਿ ਐਂਜਲਦੀਪ ਕੌਰ ਨੇ 10 ਸਾਲ ਉਮਰ ਵਰਗ ਵਿਚ ਅਤੇ ਰਣਜੋਧ ਸਿੰਘ ਮਾਨ ਨੇ 28 ਕਿੱਲੋ ਭਾਰ ਵਰਗ ਵਿਚ ਬਰੌਂਜ ਮੈਡਲ ਪ੍ਰਾਪਤ ਕੀਤੇ | ਸਕੂਲ ਦੀ ਪਿ੍ੰਸੀਪਲ ਮੋਨਿਕਾ ਗਰਗ ਨੇ ਜੇਤੂ ਖਿਡਾਰੀਆਂ ਦੀ ਇਸ ਵੱਡੀ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਨੈਸ਼ਨਲ ਪੱਧਰ 'ਤੇ ਜਾਣ ਵਾਲੀ ਵਿਦਿਆਰਥਣ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਦੇ ਸਹਿਯੋਗ ਨਾਲ ਸੋਨੀ ਸਾਈਕਿਲੰਗ ਗਰੁੱਪ ਦੀ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਨੇ ਨੈਤਿਕ ਸਿੱਖਿਆ ਕੇਂਦਰ ਖੋਲਿ੍ਹਆ <br/>
Ad Position 24