05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੁਪਰੀਮ ਕਾਨਵੈਂਟ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 15-05-2026
ਭਦੌੜ, 14 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਸੀ.ਬੀ ਐੱਸ.ਈ ਬੋਰਡ ਨਤੀਜਿਆਂ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚ ਗੁਰਲੀਨ ਕੌਰ ਨੇ 96.2 ਫ਼ੀਸਦੀ ਅੰਕ ਲੈ ਕੇ ਪਹਿਲਾ, ਜਸ਼ਨਪ੍ਰੀਤ ਕੌਰ ਨੇ 91.8 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਅਨਮੋਲਦੀਪ ਸਿੰਘ ਧਾਲੀਵਾਲ ਨੇ 90.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਆਰਟਸ ਗਰੁੱਪ ਵਿਚ ਅਮਨਿੰਦਰਜੋਤ ਕੌਰ ਨੇ 90.6 ਫ਼ੀਸਦੀ ਅੰਕ ਲੈ ਕੇ ਪਹਿਲਾ, ਅੰਮਿ੍ਤਪਾਲ ਸਿੰਘ ਨੇ 86.2 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ 82 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਸਾਇੰਸ ਗਰੁੱਪ ਵਿਚ ਗ਼ੌਰੀ ਸਿੰਗਲਾ ਨੇ ਪਹਿਲਾ, ਮਨਪ੍ਰੀਤ ਸਿੰਘ ਨੇ ਦੂਸਰਾ ਤੇ ਜਯਾ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ | ਫਿਜ਼ੀਕਲ ਐਜੂਕੇਸ਼ਨ ਵਿਸ਼ੇ ਵਿਚ 38 ਤੋਂ ਵੱਧ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ, ਪਿ੍ੰਸੀਪਲ ਕੁੰਜੂਮੋਲ ਜੋਅ, ਵਾਇਸ ਪਿ੍ੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ, ਮਾਪਿਆ ਅਤੇ ਸਮੂਹ ਸਟਾਫ਼ ਵਧੀਆਂ ਨਤੀਜੇ ਆਉਣ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਾ ਸਿੱਖਿਆ ਬੋਰਡ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਚੀਮਾ-ਜੋਧਪੁਰ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24