05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਕੂਲ ਆਫ਼ ਐਮੀਨੈਂਸ ਦਾ ਸਿੱਖਿਆ ਬੋਰਡ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 15-05-2026
ਮਹਿਲ ਕਲਾਂ, 14 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਸਕੂਲ ਦੇ ਕੁੱਲ 81 ਵਿਦਿਆਰਥੀ ਪ੍ਰੀਖਿਆ ਵਿਚ ਸ਼ਾਮਿਲ ਹੋਏ | ਸਕੂਲ ਵਿਚ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਧਾਰਾਵਾਂ ਦੇ ਵਿਦਿਆਰਥੀ ਪੜ੍ਹਦੇ ਹਨ | ਮੈਡੀਕਲ 'ਚ ਬੇਅੰਤ ਕੌਰ ਪੁੱਤਰੀ ਚਮਕੌਰ ਸਿੰਘ ਨੇ 420/500 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਕਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 392/500 ਅੰਕ ਨਾਲ ਦੂਜਾ ਅਤੇ ਮਨਪ੍ਰੀਤ ਕੌਰ ਪੁੱਤਰੀ ਸੁਖਪਾਲ ਸਿੰਘ ਨੇ 391/500 ਅੰਕ ਨਾਲ ਤੀਜਾ ਸਥਾਨ ਹਾਸਲ ਕੀਤਾ | ਨਾਨ-ਮੈਡੀਕਲ 'ਚ ਸੁਖਪ੍ਰੀਤ ਸਿੰਘ ਨੇ 414/500 ਅੰਕ ਲੈ ਕੇ ਪਹਿਲਾ, ਨਵਜੀਤ ਸਿੰਘ ਨੇ 392/500 ਅੰਕ ਨਾਲ ਦੂਜਾ ਅਤੇ ਗੁਰਵਿੰਦਰ ਸਿੰਘ ਨੇ 384/500 ਅੰਕ ਨਾਲ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਵਿਚ ਸੁਖਵੰਤ ਕੌਰ ਨੇ 412/500 ਅੰਕ ਲੈ ਕੇ ਪਹਿਲਾ, ਗਗਨਪ੍ਰੀਤ ਕੌਰ ਨੇ 406/500 ਅੰਕ ਨਾਲ ਦੂਜਾ ਅਤੇ ਕਰਮਜੀਤ ਕੌਰ ਨੇ 395/500 ਅੰਕ ਨਾਲ ਤੀਜਾ ਸਥਾਨ ਹਾਸਲ ਕੀਤਾ | ਆਰਟਸ 'ਚ ਤਨਵੀਰ ਸਿੰਘ ਨੇ 431/500 ਅੰਕ ਲੈ ਕੇ ਪਹਿਲਾ, ਅਮਨਪ੍ਰੀਤ ਕੌਰ ਨੇ 405/500 ਅੰਕ ਨਾਲ ਦੂਜਾ ਅਤੇ ਅਰਸ਼ਪ੍ਰੀਤ ਕੌਰ ਚਾਹਲ ਨੇ 393/500 ਅੰਕ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਰਾਜਿੰਦਰਪਾਲ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਅਮਨਦੀਪ ਸਿੰਘ ਵਲੋਂ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਜਸ਼ਨਦੀਪ ਕੌਰ ਵਲੋਂ ਦੇਸ਼ 'ਚੋਂ ਚੌਥਾ ਅਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਸਨਮਾਨ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ
Ad Position 24