ਤਪਾ ਮੰਡੀ, 14 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸੀ.ਬੀ.ਐਸ.ਈ. ਬੋਰਡ ਬਾਰ੍ਹਵੀਂ ਜਮਾਤ ਦਾ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਸੁਖਵੀਰ ਕੌਰ ਪੁੱਤਰੀ ਲਖਵਿੰਦਰ ਸਿੰਘ ਨੇ (ਆਰਟਸ ਸਟਰੀਮ) ਵਿਚੋਂ 94.6 ਫ਼ੀਸਦੀ, ਮਨਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ (ਸਾਇੰਸ ਸਟਰੀਮ) 93.8 ਫ਼ੀਸਦੀ, ਮੁਖਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਨੇ (ਕਾਮਰਸ ਸਟਰੀਮ) 91.2 ਫ਼ੀਸਦੀ, ਕਮਲਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ (ਕਾਮਰਸ ਸਟਰੀਮ) 89.2 ਫ਼ੀਸਦੀ, ਅਰਸ਼ਦੀਪ ਸਿੰਘ ਪੁੱਤਰ ਜਗਸੀਰ ਸਿੰਘ ਨੇ (ਕਾਮਰਸ ਸਟਰੀਮ) 88.8 ਫ਼ੀਸਦੀ, ਮਨਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਨੇ (ਕਾਮਰਸ ਸਟਰੀਮ) 86.2 ਫ਼ੀਸਦੀ ਅਤੇ ਹਰਜਸ਼ਨ ਸਿੰਘ ਪੁੱਤਰ ਦਲਵਿੰਦਰ ਸਿੰਘ ਨੇ 85.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਮੋਨਿਕਾ ਗਰਗ, ਪ੍ਰਬੰਧਕ ਕਮੇਟੀ, ਸਕੂਲ ਸਟਾਫ਼ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |