ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਦੇ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਵਲੋਂ ਸਮਾਜ ਸੇਵੀ ਡਾ: ਬਾਲ ਚੰਦ ਬਾਂਸਲ ਦੀ ਧਰਮ ਪਤਨੀ ਡਾ: ਸੋਨਿਕਾ ਬਾਂਸਲ ਸਾਬਕਾ ਨਗਰ ਕੌਂਸਲ ਪ੍ਰਧਾਨ ਚੋਣ ਲੜਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਡਾ: ਸੋਨਿਕਾ ਬਾਂਸਲ ਇਕ ਪੜ੍ਹੇ ਲਿਖੇ ਅਤੇ ਸੁਲਝੇ ਹੋਏ ਉਮੀਦਵਾਰ ਹਨ, ਜੋ ਕਿ ਆਪਣੇ ਵਾਰਡ ਦੇ ਵੋਟਰਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਭਲੀ ਭਾਂਤ ਜਾਣਦੇ ਹਨ | ਉਪਰੰਤ ਗੱਲਬਾਤ ਕਰਦਿਆਂ ਡਾ: ਸੋਨਿਕਾ ਬਾਂਸਲ ਨੇ ਕਿਹਾ ਕਿ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਹਿਨੁਮਾਈ ਹੇਠ ਉਨ੍ਹਾਂ ਨੂੰ ਚੋਣ ਲੜਨ ਲਈ ਹਰੀ ਝੰਡੀ ਮਿਲ ਚੁੱਕੀ ਹੈ, ਦੀ ਅਗਵਾਈ ਵਿਚ ਵਾਰਡ ਨੰਬਰ 5 ਤੋਂ ਚੋਣ ਜਿੱਤ ਕੇ ਇਹ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਈ ਜਾਵੇਗੀ | ਦੱਸ ਦੇਈਏ ਕਿ ਡਾ: ਸੋਨਿਕਾ ਬਾਂਸਲ ਪਹਿਲਾਂ ਵੀ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ, ਜਿਨ੍ਹਾਂ ਨੇ ਹਲਕਾ ਵਿਧਾਇਕ ਉ ੱਗੋਕੇ ਯਤਨਾਂ ਸਦਕਾ ਸ਼ਹਿਰ ਅੰਦਰ ਵਿਕਾਸ ਕਾਰਜਾਂ 'ਚ ਕੋਈ ਵੀ ਕਮੀ ਨਹੀਂ ਛੱਡੀ |