ਤਪਾ ਮੰਡੀ, 14 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਚਾਰ ਉਮੀਦਵਾਰਾਂ ਵਲੋਂ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਆਯੂਸ਼ ਗੋਇਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਜਿਨ੍ਹਾਂ ਵਿਚ ਵਾਰਡ ਨੰਬਰ 5 ਤੋਂ ਸ਼੍ਰੀਮਤੀ ਸਰਸਵਤੀ ਦੇਵੀ ਅਤੇ ਵਾਰਡ ਨੰਬਰ 14 ਤੋਂ ਰਣਜੀਤ ਸਿੰਘ ਲਾਡੀ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਇਨ੍ਹਾਂ ਦੋਵੇਂ ਉਮੀਦਵਾਰਾਂ ਦੇ ਪਰਿਵਾਰਿਕ ਮੈਂਬਰਾਂ ਅੰਜੂ ਗੁਪਤਾ ਅਤੇ ਰਾਜਵਿੰਦਰ ਕੌਰ ਵਲੋਂ ਰਿਕਵਰੀ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ |