05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਸਲ ਦੀਆਂ ਚੋਣਾਂ ਇਸ ਵਾਰ ਬੈਲਟ ਪੇਪਰ ਨਾਲ ਕਰਵਾਈਆਂ ਜਾਣਗੀਆਂ- ਐਸ.ਡੀ.ਐਮ.

Ad Position 21
No active advertisement
ਅਜੀਤ ਡੈਸਕ 15-05-2026
ਤਪਾ ਮੰਡੀ, 14 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆ ਸਬ-ਡਵੀਜ਼ਨ ਤਪਾ ਦੇ ਐਸ.ਡੀ.ਐਮ ਆਯੂਸ਼ ਗੋਇਲ ਵਲੋਂ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਲਈ ਐਨ.ਓ.ਸੀ ਜ਼ਰੂਰੀ ਹੈ, ਜਿਸ ਤਹਿਤ ਉਮੀਦਵਾਰ ਆਪਣੇ ਪੱਤਰ ਦਾਖਲ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ 26 ਮਈ ਨੂੰ ਬੈਲਟ ਪੇਪਰ 'ਤੇ ਕਰਵਾਈਆਂ ਜਾਣਗੀਆਂ ਜਿਸ ਦੇ ਸਬੰਧ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਤਪਾ ਅਧੀਨ 15 ਵਾਰਡ ਆਉਂਦੇ ਹਨ ਜਿਨ੍ਹਾਂ ਵਿਚ 16269 ਵੋਟਰ ਹਨ | ਜਿਨ੍ਹਾਂ ਲਈ ਸ਼ਹਿਰ ਅੰਦਰ 17 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਆਪਣੇ ਮਨਪਸੰਦ ਦਾ ਉਮੀਦਵਾਰ ਚੁਣ ਸਕਣ | ਇਸ ਲਈ ਹਰ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੋਲਿੰਗ ਬੂਥ 'ਤੇ ਉਮੀਦਵਾਰਾਂ, ਪੋਲਿੰਗ ਏਜੈਂਟਾਂ, ਵੋਟਰਾਂ ਅਤੇ ਹੋਰ ਸਰਕਾਰੀ ਅਮਲੇ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਜਿਸ ਵਿਚ ਪੀਣ ਵਾਲਾ ਠੰਢਾ ਪਾਣੀ, ਵਿਕਲਾਂਗਾਂ ਲਈ ਟਰਾਈਸਾਈਕਲ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਅਤੇ ਉਮੀਦਵਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਅਮਨ ਅਮਾਨ ਅਤੇ ਸ਼ਾਂਤੀਪੂਰਨ ਕਰਵਾਈਆਂ ਜਾਣਗੀਆਂ ਜਿਸ ਵਿਚ ਸ਼ਹਿਰ ਵਾਸੀ ਆਪਣਾ ਬਣਦਾ ਸਹਿਯੋਗ ਜ਼ਰੂਰ ਦੇਣ | ਇਸ ਮੌਕੇ ਤਹਿਸੀਲਦਾਰ ਮਨਮੋਹਨ ਸਿੰਘ, ਪ੍ਰਦੀਪ ਸਿੰਘ, ਅੰਕੁਰ ਕੁਮਾਰ, ਸੈਕਟਰੀ ਹਰਦੀਪ ਸਿੰਘ ਗਿੱਲ, ਗੁਰਲਾਲ ਸਿੰਘ, ਭਗਵਾਨ ਦਾਸ ਤੋਂ ਇਲਾਵਾ ਐਸ.ਡੀ.ਐਮ ਦਫ਼ਤਰ ਦਾ ਅਮਲਾ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਵਜੋਂ ਮਾਤਾ ਸਰਸਵਤੀ ਦੇਵੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ ਅਗਲੀ ਖ਼ਬਰ ਬਲਾਕ ਸੰਮਤੀ ਚੇਅਰਪਰਸਨ ਤੇ ਵਾਈਸ ਚੇਅਰਮੈਨ ਦਾ ਤਾਜਪੋਸ਼ੀ ਸਮਾਗਮ ਭਲਕੇ
Ad Position 24