ਬਰਨਾਲਾ, 14 ਮਈ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਕਰਨਲ ਅਵਿਨਾਸ਼ ਪਿਤਰੇ ਕਮਾਂਡਿੰਗ ਅਫ਼ਸਰ 20ਪੀ.ਬੀ ਬੀ.ਐਨ, ਐਨ.ਸੀ.ਸੀ ਵਿਦਿਆਰਥੀਆਂ ਦੇ ਰੂਬਰੂ ਹੋਏ | ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਅਨੁਸ਼ਾਸਨ, ਲੀਡਰਸ਼ਿਪ, ਦੇਸ਼ ਭਗਤੀ ਅਤੇ ਉਦੇਸ਼ਪੂਰਨ ਜੀਵਨ ਜਿਊਣ ਦੀ ਪੇ੍ਰਰਨਾ ਪੈਦਾ ਕਰਨਾ ਸੀ | ਕਰਨਲ ਅਵਿਨਾਸ਼ ਪਿਤਰੇ ਨੇ ਆਪਣੇ ਜੀਵਨ ਦੇ ਅਨੁਭਵਾਂ ਰਾਹੀਂ ਵਿਦਿਆਰਥੀਆਂ ਨੂੰ ਆਤਮਵਿਸ਼ਵਾਸ, ਸਮਰਪਣ ਅਤੇ ਮਜ਼ਬੂਤ ਨੈਤਿਕ ਮੁੱਲਾਂ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੱੁਛੇ ਸਵਾਲਾਂ ਦੇ ਜਵਾਬ ਵੀ ਦਿੱਤੇ | ਪਿ੍ੰਸੀਪਲ ਮੋਹਿਤ ਜਿੰਦਲ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |