05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਦੌੜ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫ਼ੀਮ ਸਮੇਤ ਕਾਬੂ ਕੀਤਾ <br/>

Ad Position 21
No active advertisement
ਅਜੀਤ ਡੈਸਕ 15-05-2026
ਭਦੌੜ, 14 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਭਦੌੜ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫ਼ੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਭਦੌੜ ਦੇ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ. ਸੁਰਿੰਦਰ ਸਿੰਘ ਜੀ.ਆਰ ਪੀ. ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਕਰਨ ਲਈ ਭਦੌੜ ਤੋਂ ਮੱਝੂਕੇ ਵੱਲ ਨੂੰ ਜਾ ਰਹੇ ਸਨ ਤਾਂ ਮੱਝੂਕੇ ਤੋਂ ਥੋੜ੍ਹਾ ਅੱਗੇ ਹਿੰਮਤਪੁਰਾ ਵਾਲੇ ਪਾਸੇ ਤੋਂ ਦੋ ਸ਼ੱਕੀ ਨੌਜਵਾਨ ਜਿਨ੍ਹਾਂ ਦੇ ਹੱਥ ਵਿਚ ਇਕ ਪਲਾਸਟਿਕ ਦਾ ਲਿਫ਼ਾਫ਼ਾ ਫੜਿਆ ਹੋਇਆ ਸੀ, ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਪਰ ਥਾਣੇਦਾਰ ਸੁਰਿੰਦਰ ਸਿੰਘ ਨੇ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕੀਤਾ ਗਿਆ | ਜਿਨ੍ਹਾਂ ਦੀ ਪਹਿਚਾਣ ਜਸਪਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮੀਆਂ ਸਿੰਘ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ | ਉਕਤ ਵਿਅਕਤੀਆਂ ਪਾਸੋਂ ਇਕ ਕਿੱਲੋ 22 ਗ੍ਰਾਮ ਅਫ਼ੀਮ ਰੰਗਾ ਕਾਲਾ ਭੂਰਾ ਬਰਾਮਦ ਕੀਤੀ ਗਈ | ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਭਦੌੜ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ, ਦੋਸ਼ੀਆਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ <br/> ਅਗਲੀ ਖ਼ਬਰ ਕਰਨਲ ਅਵਿਨਾਸ਼ ਪਿਤਰੇ ਵਿਦਿਆਰਥੀਆਂ ਦੇ ਰੂ-ਬਰੂ ਹੋਏ <br/>
Ad Position 24