05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਰਦਮਸ਼ੁਮਾਰੀ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਹੋਵੇਗਾ ਸਨਮਾਨ- ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 15-05-2026
ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)-ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ ਮਿਤੀ 15 ਮਈ ਤੋਂ 13 ਜੂਨ ਤੱਕ ਘਰ-ਘਰ ਜਾ ਕੇ ਘਰਾਂ ਦਾ ਸੂਚੀਕਰਨ ਕੀਤਾ ਜਾਣਾ ਹੈ | ਜਨਗਣਨਾ ਦਾ ਇਹ ਕਾਰਜ ਤਨਦੇਹੀ ਨਾਲ ਨੇਪਰੇ ਚਾੜਿ੍ਹਆ ਜਾਵੇ | ਜਨਗਣਨਾ ਦੇ ਕਾਰਜ ਲਈ ਵਧੀਆ ਸੇਵਾਵਾਂ ਦੇਣ ਵਾਲੇ ਗਿਣਤੀਕਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਦੇ ਮੀਟਿੰਗ ਹਾਲ ਵਿਚ ਜਨਗਣਨਾ ਸਬੰਧੀ ਚਾਰਜ ਅਫ਼ਸਰਾਂ ਨਾਲ ਅਹਿਮ ਮੀਟਿੰਗ ਕਰਦਿਆਂ ਕੀਤਾ | ਉਨ੍ਹਾਂ ਜਿੱਥੇ ਚਾਰਜ ਅਫ਼ਸਰਾਂ ਤੋਂ ਭਲਕੇ ਤੋਂ ਸ਼ੁਰੂ ਹੋਣ ਵਾਲੇ ਘਰਾਂ ਦੇ ਸੂਚੀਕਰਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਉੱਥੇ ਕਿਹਾ ਕਿ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ ਕੀਤਾ ਜਾਵੇਗਾ ਅਤੇ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਆਜ਼ਾਦੀ ਦਿਹਾੜੇ ਮੌਕੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਕਾਰਜ ਲਈ 1200 ਤੋਂ ਵੱਧ ਗਿਣਤੀਕਾਰ ਸਮੇਤ ਰਾਖਵਾਂ ਸਟਾਫ਼ ਤਾਇਨਾਤ ਕੀਤੇ ਗਏ ਹਨ ਅਤੇ 6 ਗਿਣਤੀਕਾਰਾਂ ਲਈ ਇਕ ਸੁਪਰਵਾਈਜ਼ਰ ਲਾਇਆ ਗਿਆ ਹੈ | ਗਿਣਤੀਕਾਰਾਂ ਨੂੰ ਮੁਕੰਮਲ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ | ਜ਼ਿਕਰਯੋਗ ਹੈ ਕਿ ਮਕਾਨ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਲਈ 33 ਪ੍ਰਸ਼ਨ ਪੁੱਛੇ ਜਾਣਗੇ ਜਿਨ੍ਹਾਂ ਵਿਚ ਇਮਾਰਤ ਨੰਬਰ (ਨਗਰਪਾਲਿਕਾ ਜਾਂ ਸਥਾਨਕ ਅਥਾਰਿਟੀ ਜਾਂ ਜਨਗਣਨਾ ਨੰਬਰ), ਮਕਾਨ ਨੰਬਰ, ਮਕਾਨ ਦੇ ਫ਼ਰਸ਼ ਦੀ ਮੁੱਖ ਸਮੱਗਰੀ, ਪਰਿਵਾਰ ਵਿਚ ਆਮ ਤੌਰ 'ਤੇ ਰਹਿਣ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ, ਮੋਬਾਈਲ ਨੰਬਰ ਆਦਿ ਸ਼ਾਮਿਲ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਖੋਜ ਅਫ਼ਸਰ-ਕਮ-ਵਧੀਕ ਜ਼ਿਲ੍ਹਾ ਜਨਗਣਨਾ ਅਫ਼ਸਰ (ਉਪ ਅਰਥ ਤੇ ਅੰਕੜਾ ਸਲਾਹਕਾਰ) ਚਰਨਜੀਤ ਕੌਰ, ਇੰਚਾਰਜ ਜਨਗਣਨਾ ਸੈੱਲ ਹਰਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਮਨਾਲ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਸਿਰਜਿਆ ਇਤਿਹਾਸ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸਥਾਪਨਾ ਦਿਵਸ ਮਨਾਇਆ
Ad Position 24