05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਰੌਡਵੇ ਪਬਲਿਕ ਸਕੂਲ ਮਨਾਲ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਸਿਰਜਿਆ ਇਤਿਹਾਸ

Ad Position 21
No active advertisement
ਅਜੀਤ ਡੈਸਕ 15-05-2026
ਮਹਿਲ ਕਲਾਂ, 14 ਮਈ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਨੇ ਇਸ ਵਾਰ ਵੀ ਬਾਰ੍ਹਵੀਂ ਸ਼੍ਰੇਣੀ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਵਾਂ ਇਤਿਹਾਸ ਰਚ ਦਿੱਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਉੱਚ ਅੰਕ ਪ੍ਰਾਪਤ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਵੀ ਰੌਸ਼ਨ ਕੀਤਾ | ਸਕੂਲ ਪ੍ਰਬੰਧਕਾਂ ਅਨੁਸਾਰ ਇਸ ਸਾਲ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | 20 ਵਿਦਿਆਰਥੀਆਂ ਨੇ 90 ਤੋਂ ਵੱਧ ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰ ਕੇ ਵਿਸ਼ੇਸ਼ ਮਾਣ ਪ੍ਰਾਪਤ ਕੀਤਾ | ਜਿਸ ਵਿਚ ਜਸਮੀਨ ਕੌਰ (ਆਰਟਸ) ਨੇ 97.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਗੁਰਕੰਵਲ ਸਿੰਘ (ਕਾਮਰਸ) ਨੇ 96.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਜ਼ੁਹੀ ਗਰਗ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਦੀ ਇਸ ਉਪਲਬਧੀ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਕੂਲ ਦਾ ਦਸਵੀਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਸੀ ਜਿਸ ਵਿਚ 30 ਬੱਚਿਆ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਸਨ | ਇਸ ਮੌਕੇ ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਸ੍ਰੀ ਐਮ.ਏ ਸੈਫ਼ੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬ੍ਰੋਡਵੇ ਸਕੂਲ ਹਮੇਸ਼ਾ ਹੀ ਸਿੱਖਿਆ ਦੇ ਖੇਤਰ ਵਿਚ ਉੱਚ ਮਿਆਰ ਕਾਇਮ ਕਰਨ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ ਅਗਲੀ ਖ਼ਬਰ ਮਰਦਮਸ਼ੁਮਾਰੀ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਹੋਵੇਗਾ ਸਨਮਾਨ- ਡਿਪਟੀ ਕਮਿਸ਼ਨਰ
Ad Position 24