18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਿੰਡ ਚੰਨਣਵਾਲ 'ਚ ਗੜੇਮਾਰੀ, ਤੇਜ਼ ਹਨੇਰੀ ਨੇ ਕਿਸਾਨਾਂ ਦੀ ਮੂੰਗੀ-ਮੱਕੀ ਦੀ ਫ਼ਸਲ ਤਬਾਹ ਕੀਤੀ-ਵਿਧਾਇਕ ਪੰਡੋਰੀ ਵਲੋਂ ਜਾਇਜ਼ਾ, ਤੁਰੰਤ ਮੁਆਵਜ਼ੇ ਦੀ ਮੰਗ ਤੇ ਗਿਰਦਾਵਰੀ ਦੇ ਹੁਕਮ <br/>

Ad Position 21
No active advertisement
ਅਜੀਤ ਡੈਸਕ 16-05-2026
ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਪਿੰਡ ਚੰਨਣਵਾਲ ਵਿਚ ਭਾਰੀ ਗੜੇਮਾਰੀ ਅਤੇ ਤੇਜ਼ ਹਨੇਰੀ ਨੇ ਕਿਸਾਨਾਂ ਦੀਆਂ ਖੜੀਆਂ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ | ਟੱਲੇਵਾਲ ਨੂੰ ਜਾਂਦੇ ਕੱਚੇ ਰਸਤੇ ਨੇੜੇ 12 ਕਿਸਾਨਾਂ ਦੀਆਂ ਫ਼ਸਲਾਂ ਨੂੰ ਵੱਡਾ ਨੁਕਸਾਨ ਹੋਇਆ ਹੈ | ਇਸ ਮੌਕੇ ਬਲਵਿੰਦਰ ਸਿੰਘ ਰਾਜਾ, ਗੁਰਜਨਕ ਸਿੰਘ ਚੰਨਣਵਾਲ, ਗੁਰਦੀਪ ਸਿੰਘ, ਭਾਕਿਯੂ ਕਾਦੀਆਂ ਦੇ ਆਗੂ ਦਲਵੀਰ ਸਿੰਘ ਨੇ ਦੱਸਿਆ ਕਿ ਲੰਘੇ ਦਿਨਾਂ 'ਚ ਭਾਰੀ ਗੜੇਮਾਰੀ ਅਤੇ ਹਨੇਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਬੂਟਾ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਮਨ ਸਿੰਘ, ਭਿੰਦਾ ਸਿੰਘ, ਕਰਮਜੀਤ ਸਿੰਘ, ਸੁਖਚੈਨ ਸਿੰਘ, ਗੁਰਚਰਨ ਸਿੰਘ, ਚਰਨਜੀਤ ਸਿੰਘ, ਬਲਜਿੰਦਰ ਸਿੰਘ, ਗੁਰਜੰਟ ਸਿੰਘ ਆਦਿ ਕਿਸਾਨਾਂ ਦੀ ਮੂੰਗੀ ਅਤੇ ਮੱਕੀ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਫ਼ਸਲਾਂ ਨੂੰ ਲਾਹੇਵੰਦ ਭਾਅ ਨਾ ਮਿਲਣ ਕਾਰਨ ਖੇਤੀਬਾੜੀ ਘਾਟੇ ਦਾ ਸੌਦਾ ਬਣੀ ਹੋਈ ਹੈ | ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਲਈ ਇਹ ਨੁਕਸਾਨ ਹੋਰ ਵੀ ਵੱਡੀ ਮੁਸੀਬਤ ਬਣ ਗਿਆ ਹੈ ਅਤੇ ਸਰਕਾਰ ਵਲੋਂ ਤੁਰੰਤ ਰਾਹਤ ਦੀ ਲੋੜ ਹੈ | ਇਸ ਦੌਰਾਨ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੀੜਤ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ | ਵਿਧਾਇਕ ਪੰਡੋਰੀ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਗਿਰਦਾਵਰੀ ਤੁਰੰਤ ਕਰਵਾਉਣ ਅਤੇ ਰਿਪੋਰਟ ਸਰਕਾਰ ਨੂੰ ਭੇਜਣ ਲਈ ਹੁਕਮ ਜਾਰੀ ਕਰਨ ਦੀ ਗੱਲ ਵੀ ਕਹੀ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਲਾਹਣ ਸਮੇਤ ਇਕ ਵਿਅਕਤੀ ਕਾਬੂ <br/> ਅਗਲੀ ਖ਼ਬਰ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਸੰਤ ਮਹਾਂਪੁਰਖਾਂ ਦੀ ਯਾਦ 'ਚ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ
Ad Position 24