17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਆਬਜ਼ਰਵਰ ਗੁਲਾਬ ਮੁਹੰਮਦ <br/>

Ad Position 21
No active advertisement
ਅਜੀਤ ਡੈਸਕ 16-05-2026
ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਜਨਤਾ ਮੌਜੂਦਾ ਸਰਕਾਰ ਤੋਂ ਨਾਖ਼ੁਸ਼ ਹੈ | ਇਸ ਲਈ ਲੋਕ ਕਾਂਗਰਸ ਨੂੰ ਪਸੰਦ ਕਰਦੇ ਹਨ ਅਤੇ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਹਲਕਾ ਭਦੌੜ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਨਗਰ ਕੌਂਸਲ ਚੋਣਾਂ ਲਈ ਨਿਯੁਕਤ ਕੀਤੇ ਕਾਂਗਰਸ ਦੇ ਸੀਨੀਅਰ ਆਗੂ ਤੇ ਅਬਜ਼ਰਵਰ ਗੁਲਾਬ ਮੁਹੰਮਦ ਅਤੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ ਕਿਉਂਕਿ ਕਾਂਗਰਸ ਵਲੋਂ ਨਗਰ ਕੌਂਸਲ ਦੇ ਕਈ ਵਾਰਡਾਂ ਵਿਚ ਉਮੀਦਵਾਰ ਕਾਂਗਰਸ ਦੇ ਚੋਣ ਨਿਸ਼ਾਨ 'ਤੇ ਚੋਣ ਮੈਦਾਨ ਵਿਚ ਨਿੱਤਰੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬਹੁਤ ਦੁਖੀ ਹਨ ਕਿਉਂਕਿ ਇਸ ਸਰਕਾਰ ਵਲੋਂ ਸੂਬੇ ਅੰਦਰ ਕੋਈ ਵੀ ਵਿਕਾਸ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ 15 ਵਾਰਡਾਂ ਦੇ ਵਿਚੋਂ ਸੱਤ ਦੇ ਕਰੀਬ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਖੜੇ ਕੀਤੇ ਜਾ ਰਹੇ ਹਨ ਜਦਕਿ ਬਾਕੀ ਉਮੀਦਵਾਰ ਆਜ਼ਾਦ ਤੌਰ 'ਤੇ ਚੋਣ ਲੜਨਗੇ | ਇਸ ਮੌਕੇ ਕਾਂਗਰਸ ਦੇ ਅਬਜ਼ਰਵਰ ਅਤੇ ਸਾਬਕਾ ਵਿਧਾਇਕ ਨੇ ਵਾਰਡ ਨੰਬਰ 14 ਤੋਂ ਕਾਂਗਰਸ ਦੇ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਪੁਲਿਸ ਵਲੋਂ ਲਾਹਣ ਸਮੇਤ ਇਕ ਵਿਅਕਤੀ ਕਾਬੂ <br/>
Ad Position 24