17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜਗਰੂਪ ਸਿੰਘ ਜ਼ੈਲਦਾਰ ਨੂੰ ਗੁਰਦੁਆਰਾ ਸਿੰਘ ਸਭਾ ਦਾ ਪ੍ਰਧਾਨ ਬਣਾਇਆ <br/>

Ad Position 21
No active advertisement
ਅਜੀਤ ਡੈਸਕ 16-05-2026
ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਗੁਰਦੁਆਰਾ ਸਿੰਘ ਸਭਾ ਦੀ ਸਾਲਾਨਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮੁੱਚੀ ਕਮੇਟੀ ਨੇ ਭਾਗ ਲਿਆ | ਇਸ ਮੌਕੇ ਸਮੁੱਚੀ ਕਮੇਟੀ ਵਲੋਂ ਸਰਬਸੰਮਤੀ ਨਾਲ ਜਗਰੂਪ ਸਿੰਘ ਜ਼ੈਲਦਾਰ ਨੂੰ ਗੁਰਦੁਆਰਾ ਸਿੰਘ ਸਭਾ ਦਾ ਪ੍ਰਧਾਨ, ਮੀਤ ਪ੍ਰਧਾਨ ਗੁਰਮੇਲ ਸਿੰਘ ਪਰਜਾਪਤ ਅਤੇ ਨੰਬਰਦਾਰ ਬਲਵੰਤ ਸਿੰਘ ਨੂੰ ਕੈਸ਼ੀਅਰ ਆਦਿ ਦੇ ਅਹੁਦੇ ਨਿਵਾਜੇ ਗਏ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਜਗਰੂਪ ਸਿੰਘ ਜ਼ੈਲਦਾਰ ਅਤੇ ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਉਹ ਸਮੁੱਚੀ ਕਮੇਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਨਵੀਂ ਕਮੇਟੀ ਦੇ ਅਹੁਦੇਦਾਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰੀਤਮ ਸਿੰਘ ਸਾਬਕਾ ਪ੍ਰਧਾਨ, ਬੇਅੰਤ ਸਿੰਘ ਮਾਂਗਟ, ਜਸਵਿੰਦਰ ਸਿੰਘ ਚੱਠਾ, ਸਰਬਜੀਤ ਸਿੰਘ ਪੰਧੇਰ, ਜੀਤ ਸਿੰਘ ਪੰਧੇਰ, ਕੁਲਤਾਰ ਸਿੰਘ, ਜੀਵਨ ਸਿੰਘ ਅÏਜਲਾ, ਮਿੱਤ ਸਿੰਘ ਚੱਠਾ, ਜਗਤਾਰ ਸਿੰਘ ਬਾਸੀ, ਗੁਰਬਿੰਦਰ ਸਿੰਘ ਬਾਸੀ ਆਦਿ ਸਮੂਹ ਕਮੇਟੀ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਦੀਵਾਨਾ ਦੇ 150 ਵਿਦਿਆਰਥੀਆਂ ਨੂੰ ਸਕੂਲ ਲਈ ਲੋੜੀਂਦਾ ਸਾਮਾਨ ਕੀਤਾ ਭੇਟ <br/>
Ad Position 24