17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਹਿਰ 'ਚ ਲੱਗੇ ਵੱਡੇ-ਵੱਡੇ ਕੂੜੇ ਦੇ ਢੇਰ ਵਿਗਾੜਨਗੇ ਨਗਰ ਨਿਗਮ ਚੋਣਾਂ 'ਚ ਉਮੀਦਵਾਰਾਂ ਦੇ ਪ੍ਰਚਾਰ ਦੀ ਹਾਲਤ

Ad Position 21
No active advertisement
ਅਜੀਤ ਡੈਸਕ 16-05-2026
ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸ਼ਹਿਰ ਇਸ ਸਮੇਂ ਵਿਕਾਸ ਦੇ ਮਾਡਲ ਦੀ ਬਜਾਏ ਕੂੜੇ ਦੇ ਡੰਪ ਦਾ ਰੂਪ ਧਾਰਨ ਕਰ ਚੁੱਕਾ ਹੈ | ਸਫ਼ਾਈ ਕਰਮਚਾਰੀਆਂ ਦੀ ਲਗਾਤਾਰ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਪੂਰੀ ਤਰ੍ਹਾਂ ਜਲੂਸ ਨਿਕਲ ਚੁੱਕਾ ਹੈ | ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਹਰ ਗਲੀ-ਮੁਹੱਲੇ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਆਮ ਦੇਖੇ ਜਾ ਸਕਦੇ ਹਨ | ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਬਦਬੂਦਾਰ ਮਾਹੌਲ ਦੇ ਵਿਚਕਾਰ 'ਨਗਰ ਨਿਗਮ ਬਰਨਾਲਾ' ਦੀਆਂ ਚੋਣਾਂ ਦਾ ਬਿਗਲ ਵੀ ਵੱਜ ਚੁੱਕਾ ਹੈ | ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਆਗੂਆਂ ਅਤੇ ਉਮੀਦਵਾਰਾਂ ਨੇ ਵੋਟਰਾਂ ਦੇ ਦਰਵਾਜ਼ੇ ਖੜਕਾਉਣੇ ਸ਼ੁਰੂ ਕਰ ਦਿੱਤੇ ਹਨ | ਉਮੀਦਵਾਰ ਗਲੀਆਂ ਵਿਚੋਂ ਲੰਘ ਕੇ ਵੋਟਾਂ ਦੀ ਅਪੀਲ ਕਰ ਰਹੇ ਹਨ, ਪਰ ਉਨ੍ਹਾਂ ਨੂੰ ਸ਼ਾਇਦ ਸੜਕਾਂ 'ਤੇ ਲੱਗੇ ਪਏ ਕੂੜੇ ਦੇ ਢੇਰ ਨਜ਼ਰ ਨਹੀਂ ਆ ਰਹੇ | ਸ਼ਹਿਰ ਵਿਚ ਲੱਗੇ ਇਨ੍ਹਾਂ ਕੂੜੇ ਦੇ ਢੇਰਾਂ ਨੇ ਚੋਣ ਪ੍ਰਕਿਰਿਆ ਅਤੇ ਸਿਆਸੀ ਪਾਰਟੀਆਂ ਦੀ ਨੀਅਤ ਉੱਪਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ | ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਮੰਗ ਕੋਈ ਰਾਤੋ-ਰਾਤ ਉੱਠੀ ਮੰਗ ਨਹੀਂ ਹੈ | ਪਿਛਲੇ ਕਈ ਸਾਲਾਂ ਤੋਂ ਹਰ ਰਾਜਨੀਤਕ ਪਾਰਟੀ ਨੇ ਖ਼ਾਸ ਕਰ ਕੇ ਸੱਤਾ ਵਿਚ ਆਉਣ ਤੋਂ ਪਹਿਲਾਂ, ਸਫ਼ਾਈ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ | ਉਨ੍ਹਾਂ ਨੂੰ ਪੱਕੇ ਕਰਨ ਅਤੇ ਬਣਦੀਆਂ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਜਾਂਦਾ ਰਿਹਾ ਹੈ, ਪਰ ਸਰਕਾਰ ਬਣਦਿਆਂ ਹੀ ਇਹ ਵਾਅਦੇ ਕੂੜੇਦਾਨ ਦੀ ਭੇਟ ਚੜ੍ਹ ਜਾਂਦੇ ਹਨ | ਅੱਜ ਜਦੋਂ ਉਮੀਦਵਾਰ ਖ਼ਾਸ ਕਰ ਕੇ ਸੱਤਾਧਾਰੀ ਧਿਰ ਦੇ ਨੁਮਾਇੰਦੇ, ਇਨ੍ਹਾਂ ਕੂੜੇ ਦੇ ਢੇਰਾਂ ਕੋਲੋਂ ਲੰਘ ਕੇ ਵੋਟਾਂ ਮੰਗਣ ਲਈ ਆਉਂਦੇ ਹਨ ਤਾਂ ਆਮ ਲੋਕਾਂ ਦੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਗਰੂਕ ਵੋਟਰਾਂ ਦਾ ਕਹਿਣਾ ਹੈ ਕਿ ਜਦੋਂ ਸਫ਼ਾਈ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਕੇ ਸਰਕਾਰ ਨੇ ਲਾਰੇਬਾਜ਼ੀ ਕੀਤੀ ਹੈ ਤਾਂ ਉਸ ਦਾ ਖ਼ਮਿਆਜ਼ਾ ਆਮ ਲੋਕ ਬਿਮਾਰੀਆਂ ਅਤੇ ਬਦਬੂ ਦਾ ਸ਼ਿਕਾਰ ਹੋ ਕੇ ਕਿਉਂ ਭੁਗਤਣ? ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜਿਹੜੇ ਆਗੂ ਸ਼ਹਿਰ ਨੂੰ ਸਾਫ਼ ਰੱਖਣ ਵਾਲੇ ਕਾਮਿਆਂ ਨੂੰ ਉਨ੍ਹਾਂ ਦਾ ਹੱਕ ਨਹੀਂ ਦੇ ਸਕਦੇ, ਉਹ ਸ਼ਹਿਰ ਦੇ ਵਿਕਾਸ ਦੇ ਦਾਅਵੇ ਕਿਵੇਂ ਕਰ ਸਕਦੇ ਹਨ? ਜਿਸ ਦਾ ਜਵਾਬ ਨਾ ਕੇਵਲ ਵਿਰੋਧੀ ਧਿਰਾਂ ਬਲਕਿ ਆਮ ਲੋਕ ਵੀ ਮੌਜੂਦਾ ਸੱਤਾ ਦਾ ਅਨੰਦ ਮਾਣ ਰਹੀ ਧਿਰ ਨੂੰ ਪੁੱਛ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਦਾ 12ਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24