16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਪੋਰੇਸ਼ਨਾਂ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ ਕਰਵਾਈਆਂ ਜਾ ਰਹੀਆਂ ਹਨ | ਚੋਣਾਂ ਦੇ ਐਲਾਨ ਨਾਲ ਹੀ ਸਬੰਧਿਤ ਨਗਰ ਨਿਗਮਾਂ/ਨਗਰ ਕੌਂਸਲਾਂ ਦੀ ਹਦੂਦ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ | ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਤਾਂ ਜੋ ਚੋਣ ਪ੍ਰਕਿਰਿਆ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ•ੀ ਜਾ ਸਕੇ | ਇਨ•ਾਂ ਹਦਾਇਤਾਂ ਅਨੁਸਾਰ ਕੋਈ ਵੀ ਉਮੀਦਵਾਰ ਧਰਮ, ਜਾਤ ਜਾਂ ਭਾਈਚਾਰੇ ਦੇ ਆਧਾਰ 'ਤੇ ਵੋਟਾਂ ਦੀ ਮੰਗ ਨਹੀਂ ਕਰੇਗਾ ਅਤੇ ਨਾ ਹੀ ਕਿਸੇ ਧਾਰਮਿਕ ਸਥਾਨ ਨੂੰ ਚੋਣ ਪ੍ਰਚਾਰ ਲਈ ਵਰਤਿਆ ਜਾਵੇਗਾ | ਕਿਸੇ ਵੀ ਉਮੀਦਵਾਰ ਦੇ ਨਿੱਜੀ ਜੀਵਨ ਸਬੰਧੀ ਅਪ੍ਰਮਾਣਿਤ ਦੋਸ਼ ਜਾਂ ਭੜਕਾਊ ਬਿਆਨਬਾਜ਼ੀ ਕਰਨ 'ਤੇ ਮਨਾਹੀ ਹੋਵੇਗੀ ਇਸ ਤੋਂ ਇਲਾਵਾ ਕੋਈ ਵੀ ਉਮੀਦਵਾਰ, ਉਸ ਦੇ ਸਮਰਥਕ ਜਾਂ ਵਰਕਰ ਵਲੋਂ ਕਿਸੇ ਵੀ ਸਰਕਾਰੀ ਇਮਾਰਤ ਜਾਂ ਜਾਇਦਾਦ 'ਤੇ ਬਿਨਾਂ ਮਨਜ਼ੂਰੀ ਦੇ ਹੋਰਡਿੰਗ, ਬੈਨਰ ਜਾਂ ਪੋਸਟਰ ਲਗਾਉਣਾ ਸਖ਼ਤ ਮਨ੍ਹਾ ਹੈ | ਨਿੱਜੀ ਜਾਇਦਾਦ 'ਤੇ ਬੈਨਰ/ਪੋਸਟਰ ਲਗਾਉਣ ਲਈ ਮਾਲਕ ਦੀ ਲਿਖਤੀ ਇਜਾਜ਼ਤ ਜ਼ਰੂਰੀ ਹੈ, ਜਿਸ ਦੀ ਇਕ ਕਾਪੀ ਰਿਟਰਨਿੰਗ ਅਫ਼ਸਰ ਕੋਲ ਜਮ੍ਹਾ ਕਰਵਾਉਣੀ ਹੋਵੇਗੀ | ਕਿਸੇ ਵੀ ਚੋਣ ਸਮੱਗਰੀ (ਪੋਸਟਰ, ਪੈਂਫਲੈੱਟ, ਆਦਿ) 'ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਲਿਖਣਾ ਲਾਜ਼ਮੀ ਹੈ | ਉਮੀਦਵਾਰਾਂ ਨੂੰ ਜਨਤਕ ਮੀਟਿੰਗਾਂ, ਜਲੂਸਾਂ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਲਈ ਸਬੰਧਿਤ ਅਧਿਕਾਰੀ ਤੋਂ ਪਹਿਲਾਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ ਅਤੇ ਮਨਜ਼ੂਰੀ ਉਪਰੰਤ ਵੀ ਲਾਊਡ ਸਪੀਕਰ ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਹੀ ਵਰਤੇ ਜਾ ਸਕਦੇ ਹਨ | ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਲਾਲਚ, ਤੋਹਫ਼ਾ ਜਾਂ ਸ਼ਰਾਬ ਆਦਿ ਨਹੀਂ ਵੰਡਣਗੇ | ਉਨ੍ਹਾਂ ਸਮੂਹ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ ਚੋਣਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹਾਉਣ ਵਿਚ ਸਹਿਯੋਗ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖ਼ਲ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਲੜਨ ਲਈ ਭਾਜਪਾ ਵਰਕਰਾਂ ਵਿਚ ਪੂਰੀ ਉਤਸ਼ਾਹ- ਕੇਵਲ ਸਿੰਘ ਢਿੱਲੋਂ <br/>
Ad Position 24