16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼੍ਰੋਮਣੀ ਅਕਾਲੀ ਦਲ ਨੇ ਮਿੳਾੂਸੀਪਲ ਚੋਣਾਂ ਲਈ ਕੱਸੀ ਕਮਰ, ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗ਼ਜ਼- ਵਿਨਰਜੀਤ ਸਿੰਘ ਖਡਿਆਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਸੁਨਾਮ ਊਧਮ ਸਿੰਘ ਵਾਲਾ, 15 ਮਈ (ਸੱਗੂ, ਭੁੱਲਰ, ਧਾਲੀਵਾਲ)-ਆਉਣ ਵਾਲੀਆਂ ਮਿਊਸੀਪਲ ਕਮੇਟੀ ਸੁਨਾਮ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਵੱਖ-ਵੱਖ ਵਾਰਡਾਂ ਵਿੱਚ ਉਮੀਦਵਾਰਾਂ ਦੀ ਚੋਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰਡਾਂ ਵਿੱਚ ਸਾਫ਼-ਸੁਥਰੀ ਛਵੀ ਵਾਲੇ, ਪੜ੍ਹੇ-ਲਿਖੇ, ਇਮਾਨਦਾਰ ਅਤੇ ਮਿਹਨਤੀ ਉਮੀਦਵਾਰਾਂ ਨੂੰ ਟਿਕਟਾਂ ਦੀ ਵੰਡ ਕੀਤੀ ਗਈ | ਪਾਰਟੀ ਆਗੂਆਂ ਨੇ ਕਿਹਾ ਕਿ ਇਸ ਵਾਰ ਲੋਕਾਂ ਦੀ ਸੇਵਾ ਅਤੇ ਸ਼ਹਿਰ ਦੇ ਵਿਕਾਸ ਨੂੰ ਮੁੱਖ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵਿਅਕਤੀਆਂ ਨੂੰ ਅੱਗੇ ਲਿਆਂਦਾ ਗਿਆ ਹੈ ਜੋ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਨਾਲ ਖੜ੍ਹਦੇ ਹਨ | ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ, ਸਾਬਕਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪੰਜਾਬ ਰਵਿੰਦਰ ਸਿੰਘ ਚੀਮਾ ਅਤੇ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਖਡਿਆਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਇਸ ਤੋਂ ਇਲਾਵਾ ਹਲਕਾ ਇੰਚਾਰਜ ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਵੀ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਚੋਣਾਂ ਵਿੱਚ ਮਿਹਨਤ ਕਰਨ ਦੀ ਅਪੀਲ ਕੀਤੀ | ਅੱਜ ਕੁਝ ਮਿੳਾੂਸੀਪਲ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਵੀ ਦਾਖਲ ਕੀਤੇ ਗਏ | ਇਹ ਕਾਗ਼ਜ਼ ਹਲਕਾ ਇੰਚਾਰਜ ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਦਾਖਲ ਕਰਵਾਏ ਗਏ | ਇਸ ਮੌਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਭ ਨੇ ਇੱਕਜੁੱਟ ਹੋ ਕੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ | ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਹਿਤਾਂ ਦੀ ਰਾਜਨੀਤੀ ਕਰਦਾ ਆਇਆ ਹੈ ਅਤੇ ਪਾਰਟੀ ਵੱਲੋਂ ਚੁਣੇ ਗਏ ਉਮੀਦਵਾਰ ਲੋਕਾਂ ਦੀਆਂ ਉਮੀਦਾਂ ਤੇ ਖਰੇ ਉੱਤਰਨਗੇ |

Ad Position 22
No active advertisement
ਪਿਛਲੀ ਖ਼ਬਰ ਪਰਲ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਆਗੂ ਜਸਵਿੰਦਰ ਸਿੰਘ ਰਿਖੀ ਸਰਗਰਮ <br/> ਅਗਲੀ ਖ਼ਬਰ ਅਣ ਏਡਿਡ ਕਰਮਚਾਰੀਆਂ ਵਲੋਂ ਧੂਰੀ ਵਿਖੇ ਮਹਾਂ ਰੈਲੀ ਕੱਲ੍ਹ- ਜਹਾਂਗੀਰ <br/>
Ad Position 24