16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਨਾ ਦੇਣੇ ਮੰਦਭਾਗਾ- ਛੀਨੀਵਾਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਕੇਂਦਰ ਸਰਕਾਰ ਵਲੋਂ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਨਾ ਦੇਣਾ ਮੰਦਭਾਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕੀਤਾ ਤੇ ਕਿਹਾ ਕਿ ਕਿਸਾਨਾਂ ਨੂੰ ਆਸ ਸੀ ਕਿ ਇਸ ਵਾਰ ਕੇਂਦਰ ਸਰਕਾਰ ਫ਼ਸਲਾਂ ਦੇ ਭਾਅ ਵਿਚ ਵੱਡੀ ਪੱਧਰ 'ਤੇ ਵਾਧਾ ਕਰੇਗੀ ਤਾਂ ਜੋ ਕਿਸਾਨੀ ਦੀ ਆਰਥਿਕ ਸਥਿਤੀ ਵਿਚ ਸੁਧਾਰ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਮਹਿੰਗਾਈ ਦਿਨੋਂ ਦਿਨ ਵੱਧ ਰਹੀ ਹੈ ਜਿਸ ਕਾਰਨ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਭਾਰੀ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਉੱਚ ਭਾਅ ਨਹੀਂ ਮਿਲ ਰਹੇ | ਜਿਸ ਕਾਰਨ ਕਿਸਾਨਾਂ ਦੀ ਆਰਥਿਕ ਸਥਿਤੀ ਕਾਫ਼ੀ ਮਾੜੀ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਫ਼ਸਲਾਂ ਦੇ ਭਾਅ ਦਿੱਤੇ ਜਾਣ, ਇਹ ਕੀਤਾ ਵਾਧਾ ਕਿਸਾਨਾਂ ਨੂੰ ਨਾ ਮਨਜ਼ੂਰ ਹੈ |

Ad Position 22
No active advertisement
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਖੁੱਡੀ ਕਲਾਂ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਪਰਲ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਆਗੂ ਜਸਵਿੰਦਰ ਸਿੰਘ ਰਿਖੀ ਸਰਗਰਮ <br/>
Ad Position 24