16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਝੋਨੇ ਦੇ ਭਾਅ 'ਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਪ੍ਰਧਾਨ ਸ਼ੰਮੀ ਠੁੱਲੀਵਾਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਹੁਣ ਝੋਨੇ ਦੇ ਭਾਅ 'ਚ 72 ਰੁਪਏ ਪ੍ਰਤੀ ਕੁਇੰਟਲ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਨੇ ਇੱਥੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ, ਮਜ਼ਦੂਰਾਂ ਪ੍ਰਤੀ ਸੁਹਿਰਦ ਨਹੀਂ ਹੈ | ਇਸ ਸਰਕਾਰ ਨੇ ਆਰਥਿਕ ਤੌਰ 'ਤੇ ਟੁੱਟ ਚੁੱਕੇ ਕਿਸਾਨਾਂ, ਮਜ਼ਦੂਰਾਂ ਲਈ ਕੋਈ ਰਾਹਤ ਪੈਕੇਜ ਦੇਣ ਤੋਂ ਹਮੇਸ਼ਾ ਪਾਸਾ ਵੱਟ ਕੇ ਗੱਲੀ ਬਾਤੀ ਡੰਗ ਟਪਾਉਣ ਦੀ ਨੀਤੀ ਅਪਣਾਈ ਹੋਈ ਹੈ | ਆਗੂ ਨੇ ਕਿਹਾ ਕਿ ਖੇਤੀਬਾੜੀ ਉੱਪਰ ਲਾਗਤ ਖ਼ਰਚੇ 'ਚ ਭਾਰੀ ਵਾਧਾ ਹੋਣ ਉਪਰੰਤ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ | ਕਾਂਗਰਸੀ ਆਗੂ ਸ਼ੰਮੀ ਠੁੱਲੀਵਾਲ ਨੇ ਸਮੂਹ ਲੋਕਾਂ ਕਾਂਗਰਸ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਪੁਰਜ਼ੋਰ ਅਪੀਲ ਕੀਤੀ, ਤਾਂ ਜੋ ਮੁਸ਼ਕਿਲਾਂ 'ਚ ਘਿਰੇ ਕਿਸਾਨਾਂ, ਮਜ਼ਦੂਰਾਂ ਦਾ ਭਵਿੱਖ ਸੁਨਹਿਰੀ ਬਣਾਇਆ ਜਾ ਸਕੇ | ਇਸ ਮੌਕੇ ਡਾ: ਬਲਵੰਤ ਰਾਏ ਸ਼ਰਮਾ, ਜਰਨੈਲ ਸਿੰਘ ਠੁੱਲੀਵਾਲ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਕੁਰੜ 'ਚ ਵਿਦਿਆਰਥੀਆਂ ਦੀ ਕਾਊਾਸਲਿੰਗ ਕੀਤੀ <br/> ਅਗਲੀ ਖ਼ਬਰ ਸਰਵੋਤਮ ਅਕੈਡਮੀ ਖੁੱਡੀ ਕਲਾਂ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/>
Ad Position 24