16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਹਾਈ ਸਕੂਲ ਕੁਰੜ 'ਚ ਵਿਦਿਆਰਥੀਆਂ ਦੀ ਕਾਊਾਸਲਿੰਗ ਕੀਤੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਰੋਜ਼ਗਾਰ ਦਫ਼ਤਰ ਬਰਨਾਲਾ ਵਲੋਂ ਸਰਕਾਰੀ ਹਾਈ ਸਕੂਲ ਕੁਰੜ ਵਿਚ ਵਿਦਿਆਰਥੀਆਂ ਦੀ ਕਾਊਾਸਲਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਕੈਰੀਅਰ ਕੌਂਸਲਰ ਸੁਮਿੰਦਰ ਕੌਰ ਵਲੋਂ ਬਰਨਾਲਾ ਜ਼ਿਲ੍ਹੇ ਦੇ ਸਕੂਲਾਂ ਵਿਚ ਜਾ ਕੇ ਨੌਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਵੱਖ-ਵੱਖ ਕਿੱਤਿਆਂ ਵਿਚ ਕੈਰੀਅਰ ਦੀ ਚੋਣ ਪੜ੍ਹਾਈ ਸਬੰਧੀ, ਸਕਿੱਲ ਕੋਰਸਾਂ ਸਬੰਧੀ, ਸਵੈ ਰੋਜ਼ਗਾਰ ਸਕੀਮਾਂ ਅਤੇ ਲੋਨ ਸਬੰਧੀ, ਸੀ-ਪਾਈਟ ਕੇਂਦਰ ਵਲੋਂ ਸੁਰੱਖਿਆ ਬਲਾਂ ਵਿਚ ਭਰਤੀ ਲਈ ਲਿਖਤੀ ਪੇਪਰ, ਫਿਜ਼ੀਕਲ ਮਾਪ ਦੰਡਾਂ ਦੀ ਮੁਫ਼ਤ ਵਿਚ ਤਿਆਰੀ, ਮਾਈ ਭਾਗੋ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ, ਮਹਾਰਾਜਾ ਰਣਜੀਤ ਸਿੰਘ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿਚ ਦਾਖ਼ਲੇ ਦੀ ਪ੍ਰੀਖਿਆ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ, ਰੋਜ਼ਗਾਰ ਦਫ਼ਤਰ ਵਿਚ ਨਾਂਅ ਦਰਜ ਕਰਵਾਉਣ ਲਈ ਤੇ ਦਫ਼ਤਰ ਦੀਆਂ ਸਾਰੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਭ ਦੀ ਜਾਣਕਾਰੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸਿਵਲ ਸਰਵਿਸ ਸੇਵਾਵਾਂ ਤੇ ਹੋਰ ਪ੍ਰੀਖਿਆਵਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਉਜਾਗਰ ਸਿੰਘ ਬਾਜਵਾ ਦਾ ਦਿਹਾਂਤ <br/> ਅਗਲੀ ਖ਼ਬਰ ਝੋਨੇ ਦੇ ਭਾਅ 'ਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਪ੍ਰਧਾਨ ਸ਼ੰਮੀ ਠੁੱਲੀਵਾਲ <br/>
Ad Position 24