16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹੋਲੀ ਏਾਜਲਸ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਸਥਾਨਕ ਹੋਲੀ ਏਾਜਲਸ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਦੀ ਮਿਹਨਤ ਨਾਲ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਰਣਧੀਰ ਕੌਰ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਵਰਿਸ਼ ਗਰਗ, ਮਹਿਕਦੀਪ ਕੌਰ, ਕਰਨਦੀਪ ਕੌਰ, ਸੰਧਿਆ ਵਰਮਾ ਨੇ ਵਧੀਆ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਉਨ੍ਹਾਂ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਹੋਇਆ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਵਿਦਿਆਰਥੀਆਂ ਅਤੇ ਸਮੂਹ ਮਾਪਿਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਸੇਖਾ ਦਾ ਦਿਹਾਂਤ <br/>
Ad Position 24