12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਾਮਜ਼ਦਗੀਆਂ ਮੌਕੇ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 17-05-2026
ਤਪਾ ਮੰਡੀ, 16 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਨੋਮੀਨੇਸ਼ਨ ਸੈਂਟਰ 'ਚ ਹੋ ਰਹੀਆਂ ਨਾਮਜ਼ਦਗੀਆਂ ਮੌਕੇ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਥਾਣਾ ਮੁਖੀ ਮੈਡਮ ਇੰਸਪੈਕਟਰ ਨਵਦੀਪ ਕੌਰ, ਥਾਣਾ ਮੁਖੀ ਬਲਵਿੰਦਰ ਸਿੰਘ ਰੂੜੇਕੇ ਕਲਾਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਸ਼ਾਂਤੀ ਪੂਰਨ ਤਰੀਕੇ ਨਾਲ ਕਰਵਾਈਆਂ ਜਾਣਗੀਆਂ | ਉਨ੍ਹਾਂ ਆਖਿਆ ਕਿ ਅਗਰ ਕੋਈ ਵੀ ਵਿਅਕਤੀ ਚੋਣਾਂ ਮੌਕੇ ਜਾਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੋਣਾਂ ਮੌਕੇ ਸ਼ਾਂਤੀ ਬਣਾ ਕੇ ਰੱਖਣ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦੇਣ | ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਸਤਨਾਮ ਸਿੰਘ ਧਾਲੀਵਾਲ ਰੀਡਰ ਡੀ.ਐਸ.ਪੀ ਤਪਾ, ਹੌਲਦਾਰ ਗੁਰਸਿਮਰਨ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 40 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਕਾਬੂ <br/> ਅਗਲੀ ਖ਼ਬਰ ਸਹੀ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਲੋਕ ਫ਼ਤਵਾ ਦੇਣ-ਗੁਰਦੀਪ ਸਿੰਘ ਬਾਠ <br/>
Ad Position 24