12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

14 ਵਾਰਦਾਤਾਂ ਨੂੰ ਹਥਿਆਰਾਂ ਦੀ ਨੋਕ 'ਤੇ ਅੰਜਾਮ ਦੇਣ ਵਾਲੇ ਲੁਟੇਰਾ ਗਰੋਹ ਦੇ 4 ਮੈਂਬਰ ਕਾਬੂ <br/>

Ad Position 21
No active advertisement
ਅਜੀਤ ਡੈਸਕ 17-05-2026
ਬਰਨਾਲਾ, 16 ਮਈ (ਰਾਜ ਪਨੇਸਰ)-ਪਿਛਲੇ ਦਿਨਾਂ ਤੋਂ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਇਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਪੁਲਿਸ ਵਲੋਂ ਕਾਬੂ ਕਰਨ 'ਚ ਸਫਲਤਾ ਹਾਸਲ ਹੋਈ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਨੌਜਵਾਨਾਂ ਨੇ ਇਕ ਗਰੋਹ ਬਣਾਇਆ ਹੋਇਆ ਹੈ, ਜੋ ਕਿ ਨਿਹੰਗ ਸਿੰਘਾਂ ਦੇ ਬਾਣੇ ਦੀ ਆੜ 'ਚ ਰਾਹਗੀਰਾਂ 'ਤੇ ਹਮਲਾ ਕਰ ਕੇ ਲੱੁਟਾਂ ਖੋਹਾਂ ਕਰਦੇ ਹਨ ਤੇ ਹਨੇਰੇ ਦਾ ਫ਼ਾਇਦਾ ਚੱੁਕਦਿਆਂ ਮੌਕੇ ਤੋਂ ਫ਼ਰਾਰ ਹੋ ਜਾਂਦੇ ਹਨ | ਪੁਲਿਸ ਵਲੋਂ ਸ਼ਹਿਰ 'ਚ ਵਾਪਰੀਆਂ ਘਟਨਾਵਾਂ ਸਬੰਧੀ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ | ਜਿਸ ਦੀ ਪੈਰਵਾਈ ਥਾਣਾ ਸਿਟੀ-2 ਦੇ ਐਸ.ਐਚ.ਓ. ਸਰੀਫ ਖ਼ਾਨ ਦੀ ਟੀਮ ਕਰ ਰਹੀ ਸੀ | ਜਿਨ੍ਹਾਂ ਨੂੰ ਸੂਚਨਾ ਮਿਲੀ ਕਿ ਕੁੱਝ ਵਿਅਕਤੀ ਕਿਸੇ ਬੇਆਬਾਦ ਜਗ੍ਹਾ 'ਤੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਬੈਠੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਹਰਸ਼ਦੀਪ ਸਿੰਘ ਉਰਫ਼ ਕਾਕਾ (ਨਿਹੰਗ ਬਾਣੇ ਵਾਲਾ ਮੁੱਖ ਮੁਲਜ਼ਮ), ਪ੍ਰਦੀਪ ਸਿੰਘ ਉਰਫ਼ ਚਪਲੀ, ਸਾਹਿਲ, ਰੋਹਿਤ ਸ਼ਰਮਾ ਨੂੰ ਕਰ ਲਿਆ ਗਿਆ | ਕਾਬੂ ਕੀਤੇ ਗਏ ਨੌਜਵਾਨਾਂ ਨੇ ਮੰਨਿਆ ਕਿ ਪਿਛਲੇ 5 ਦਿਨਾਂ ਵਿਚ ਇਨ੍ਹਾਂ ਵਲੋਂ ਸ਼ਹਿਰ ਬਰਨਾਲਾ ਦੇ ਵੱਖ-ਵੱਖ ਇਲਾਕਿਆਂ 'ਚ ਰਾਹਗੀਰਾਂ 'ਤੇ 14 ਦੇ ਕਰੀਬ ਲੱੁਟਾਂ ਖੋਹਾਂ ਅਤੇ ਕਾਤਲਾਨਾ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਚੱੁਕਿਆ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਭਾਜਪਾ ਦੇ ਨਰਿੰਦਰ ਗਰਗ ਨੀਟਾ 'ਤੇ ਜੋ ਹਮਲਾ ਹੋਇਆ ਸੀ, ਉਹ ਵੀ ਇਨ੍ਹਾਂ ਵਲੋਂ ਹੀ ਕੀਤਾ ਗਿਆ ਸੀ, ਕਚਹਿਰੀ ਚੌਕ 'ਤੇ ਇਕ ਨੌਜਵਾਨ ਨੂੰ ਘੇਰ ਕੇ ਉਸ 'ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਸੀ, ਉਹ ਵੀ ਇਨ੍ਹਾਂ ਹੀ ਕੀਤਾ ਸੀ | ਗਿ੍ਫ਼ਤਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ | ਗਿ੍ਫ਼ਤਾਰ ਕੀਤੇ ਨੌਜਵਾਨਾਂ 'ਤੇ ਪਹਿਲਾਂ ਵੀ ਕਈ ਥਾਣਿਆਂ 'ਚ ਮਾਮਲੇ ਦਰਜ ਹਨ | ਪਿਛਲੇ ਦਿਨੀਂ ਕੱਚਾ ਕਾਲਜ ਰੋਡ 'ਤੇ ਕੁੱਝ ਨੌਜਵਾਨਾਂ ਵਲੋਂ ਦੂਜੀ ਧਿਰ ਦੇ ਇਕ ਨੌਜਵਾਨ 'ਤੇ ਨਾਜਾਇਜ਼ ਅਸਲੇ ਸਮੇਤ ਗੋਲੀ ਚਲਾਈ ਗਈ ਸੀ, ਉਨ੍ਹਾਂ ਦੀ ਗਿ੍ਫ਼ਤਾਰੀ ਲਈ ਕੁੱਝ ਵੱਖਰੀ ਟੀਮ ਬਣਾਈ ਗਈ ਹੈ, ਜਿਸ ਦਾ ਆਉਣ ਵਾਲੇ ਦਿਨਾਂ ਵਿਚ ਜਲਦੀ ਖ਼ੁਲਾਸਾ ਕੀਤਾ ਜਾਵੇਗਾ | ਇਸ ਮੌਕੇ ਏ.ਐਸ.ਆਈ ਰਾਜੀਵ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 320 ਗ੍ਰਾਮ ਚਰਸ ਸਮੇਤ ਔਰਤ ਕਾਬੂ <br/>
Ad Position 24