ਬਰਨਾਲਾ, 16 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਨਾਮਾਲੂਮ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਵਾਲੇ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਹ ਬੱਸ ਡਰਾਈਵਰੀ ਕਰਦਾ ਹੈ | ਬੀਤੇ ਦਿਨੀਂ ਉਹ ਬੱਸ ਲੈ ਕੇ ਪਟਿਆਲਾ ਤੋਂ ਬਰਨਾਲਾ ਵੱਲ ਚੱਲਿਆ ਸੀ | ਬਰਨਾਲਾ ਆ ਕੇ ਲੜਕੀ ਨੂੰ ਫ਼ੋਨ ਲਗਾਇਆ ਤਾਂ ਫ਼ੋਨ ਬੰਦ ਆ ਰਿਹਾ ਸੀ | ਪੜਤਾਲ ਕਰਨ ਉਪਰੰਤ ਪਤਾ ਲੱਗਿਆ ਕਿ ਲੜਕੀ ਨੂੰ ਕੋਈ ਨਾਮਾਲੂਮ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਕਿੱਧਰੇ ਵਰਗ਼ਲਾ ਕੇ ਲੈ ਗਿਆ ਹੈ | ਪੁਲਿਸ ਕਾਰਵਾਈ ਅਨੁਸਾਰ ਮੱੁਦਈ ਦੇ ਬਿਆਨਾਂ ਦੇ ਆਧਾਰ 'ਤੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |