12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਕਿਊ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਤਿੱਖਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 17-05-2026
ਟੱਲੇਵਾਲ, 16 ਮਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਮਹਿਲ ਕਲਾਂ ਵਲੋਂ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨੋਟੀਫ਼ਿਕੇਸ਼ਨ, ਰਿਪੇਰੀਅਨ ਕਾਨੂੰਨ, ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਨੂੰ ਦੇਣ ਅਤੇ ਪਾਣੀ ਦੀ ਵੰਡ ਨਾਲ ਜੁੜੇ ਮਸਲਿਆਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਵੱਖ-ਵੱਖ ਪਿੰਡਾਂ ਵਿਚ ਰੋਸ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਸਾੜੇ ਗਏ | ਬਲਾਕ ਦੇ ਪਿੰਡ ਗਹਿਲ, ਸੱਦੋਵਾਲ, ਦੀਵਾਨਾ ਤੋਂ ਇਲਾਵਾ ਬਲਾਕ ਸ਼ਹਿਣਾ ਦੇ ਪਿੰਡ ਭੋਤਨਾ ਸਮੇਤ ਹੋਰ ਪਿੰਡਾਂ ਵਿਚ ਕਿਸਾਨ ਵਰਕਰਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਜੱਜ ਸਿੰਘ ਗਹਿਲ, ਗੁਰਚਰਨ ਸਿੰਘ ਭਦੌੜ, ਗੁਰਨਾਮ ਸਿੰਘ ਭੋਤਨਾ, ਦਰਸ਼ਨ ਸਿੰਘ ਚੀਮਾ, ਹਰੀ ਸਿੰਘ ਭਗਤਪੁਰਾ ਆਦਿ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦਾ ਫ਼ੈਸਲਾ ਪੰਜਾਬ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਕਿਸਾਨਾਂ ਅਤੇ ਅÏਰਤਾਂ ਦਾ ਵੱਡਾ ਮੋਰਚਾ ਕੱਢਿਆ ਗਿਆ ਸੀ, ਪਰ ਚੰਡੀਗੜ੍ਹ ਦੀ ਹੱਦ 'ਤੇ ਵੱਡੀ ਗਿਣਤੀ ਵਿਚ ਤਾਇਨਾਤ ਪੁਲਿਸ ਅਤੇ ਕਮਾਂਡੋ ਫੋਰਸਾਂ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ | ਕਿਸਾਨ ਆਗੂਆਂ ਮੁਤਾਬਕ ਜਦੋਂ ਕਿਸਾਨਾਂ ਨੇ ਬੈਰੀਅਰ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਚਲਾਏ ਗਏ, ਜਿਸ ਨਾਲ ਕਈ ਕਿਸਾਨ ਅਤੇ ਅÏਰਤਾਂ ਜ਼ਖ਼ਮੀ ਹੋਏ | ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ 'ਤੇ ਕੀਤੇ ਜਬਰ ਦੀ ਨਿੰਦਾ ਕੀਤੀ |ਇਸ ਮੌਕੇ ਦੋਵੇਂ ਬਲਾਕਾਂ ਨਾਲ ਸਬੰਧਿਤ ਇਕਾਈਆਂ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰੋਸ ਧਰਨੇ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਕਿਸਾਨਾਂ 'ਤੇ ਕੀਤੇ ਜਬਰ ਵਿਰੁੱਧ ਕੇਂਦਰ ਸਰਕਾਰ ਤੇ ਪੰਜਾਬ ਗਵਰਨਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ <b...
Ad Position 24