ਧਨੌਲਾ, 16 ਮਈ (ਜਤਿੰਦਰ ਸਿੰਘ ਧਨੌਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਬਰਨਾਲਾ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਤੇ ਪੰਜਾਬ ਦੇ ਗਵਰਨਰ ਦੀਆਂ ਅਰਥੀਆਂ ਫੂਕੀਆਂ ਗਈਆਂ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ, ਨਾਇਬ ਸਿੰਘ ਬਦਰਾ, ਨਰਿੱਪਜੀਤ ਸਿੰਘ ਬਡਬਰ, ਕੇਵਲ ਸਿੰਘ, ਗੁਰਦੀਪ ਸਿੰਘ, ਮੇਵਾ ਸਿੰਘ, ਮੀਤਾ ਸਿੰਘ, ਅਵਤਾਰ ਸਿੰਘ ਧਨੌਲਾ, ਲਖਬੀਰ ਕੌਰ, ਕੁਲਵੰਤ ਕੌਰ, ਸੁਰਜੀਤ ਕੌਰ, ਸ਼ਿੰਦਰ ਪਾਲ ਕੌਰ, ਜਸਪਾਲ ਕੌਰ ਨੇ ਕਿਹਾ ਕਿ ਪੰਜਾਬ ਦੀ ਮੈਂਬਰਸ਼ਿਪ ਖ਼ਾਰਜ ਕਰਨੀ, ਪਾਣੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਪ੍ਰਾਈਵੇਟ ਕੰਪਨੀਆਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ, ਪੁਰਾਣੇ ਡੈਮਾਂ ਦੀ ਸਫ਼ਾਈ ਨਾ ਕਰਵਾਉਣੀ, ਨਵੇਂ ਡੈਮਾਂ ਦੀ ਉਸਾਰੀ ਲਈ ਕੋਈ ਵਿਸ਼ੇਸ਼ ਉਪਰਾਲਾ ਜਾ ਬਜਟ ਨਾ ਰੱਖਣਾ, ਪਾਕਿਸਤਾਨ ਨੂੰ ਜਾ ਰਹੇ ਫ਼ਾਲਤੂ ਪਾਣੀ ਦੀ ਸੰਭਾਲ ਨਾ ਕਰਨ ਤੇ ਬਹੁਤ ਸਾਰੀਆਂ ਪੰਜਾਬ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦਿੱਤਾ ਜਾਣਾ ਸੀ | ਪਰ ਕੇਂਦਰ ਵਿਚ ਭਾਜਪਾ ਦੀ ਸਰਕਾਰ ਵਲੋਂ ਵੱਡੇ-ਵੱਡੇ ਬੈਰੀਕੇਡ ਲਗਾ ਕੇ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ 'ਤੇ ਅੱਥਰੂ ਗੈਸ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ | ਕੇਂਦਰ ਸਰਕਾਰ ਵਲੋਂ ਵੱਡੇ-ਵੱਡੇ ਬਿਆਨ ਲਾ ਕੇ ਕਹਿ ਰਹੀ ਹੈ ਕਿ ਝੋਨੇ ਦੀ ਫ਼ਸਲ ਵਿਚ 72 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਦਿੱਤਾ ਗਿਆ ਹੈ | ਜਾਣੀ 72 ਪੈਸੇ ਕਿੱਲੋ ਬਣਦਾ ਹੈ | ਦੂਸਰੇ ਪਾਸੇ 3 ਰੁਪਏ ਪ੍ਰਤੀ ਲੀਟਰ ਡੀਜ਼ਲ ਤੇ ਪੈਟਰੋਲ ਵਿਚ ਵਾਧਾ ਕੀਤਾ ਗਿਆ ਹੈ | ਜਿਸ ਨਾਲ ਕੁੱਲ ਵਰਗ 'ਤੇ ਆਰਥਿਕ ਬੋਝ ਪੈਣਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਜਥੇਬੰਦਕ ਪੁਰਸ਼ ਅਤੇ ਅÏਰਤਾਂ ਸ਼ਾਮਿਲ ਸਨ |