ਸ਼ਹਿਣਾ, 16 ਮਈ (ਸੁਰੇਸ਼ ਗੋਗੀ)-ਪਿੰਡ ਮੌੜ ਮਕਸੂਥਾਂ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਨਹਿਰ ਵਿਚੋਂ ਲਾਸ਼ ਮਿਲੀ ਹੈ | ਜ਼ਿਕਰਯੋਗ ਹੈ ਕਿ ਪਿੰਡ ਮੌੜ ਮਕਸੂਥਾਂ ਦਾ ਹਰਵਿੰਦਰ ਸਿੰਘ ਮੋਟੂ ਪੱੁਤਰ ਬਲਵੀਰ ਸਿੰਘ 12 ਮਈ ਤੋਂ ਲਾਪਤਾ ਸੀ | ਸ਼ੱਕ ਕੀਤਾ ਜਾਂਦਾ ਹੈ ਕਿ ਉਸ ਨੇ ਬੱਲੋਕੇ ਨਹਿਰ ਦੇ ਪੁਲ ਤੋਂ ਛਾਲ ਮਾਰ ਦਿੱਤੀ, ਕਿਉਂਕਿ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ | ਨਹਿਰ ਵਿਚੋਂ ਹੀ ਉਸ ਦੀ ਲਾਸ਼ ਮਿਲਣ ਉਪਰੰਤ ਪੁਲਿਸ ਨੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਂਦਿਆਂ ਲਾਸ਼ ਸਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤੀ |