14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਾਤਾ ਸਾਹਿਬ ਕੌਰ ਗਰਲਜ ਸੀਨੀ. ਸੈਕੰ. ਸਕੂਲ ਗਹਿਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 17-05-2026
ਟੱਲੇਵਾਲ, 16 ਮਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ ਸੀਨੀ. ਸੈਕੰ. ਸਕੂਲ ਗਹਿਲ (ਬਰਨਾਲਾ) ਦਾ ਪੰਜਾਬ ਸਕੂਲ ਸਿੱ ਖਿਆ ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਚਰਨਦੀਪ ਸਿੰਘ (ਡਾ:) ਨੇ ਦਿੱਤੀ ਤੇ ਦੱਸਿਆ ਕਿ ਸਾਇੰਸ ਦੇ ਗਰੁੱਪ ਵਿਚ ਹਰਮਨ ਕੌਰ ਨੇ ਪਹਿਲਾ, ਦਿਲਪ੍ਰੀਤ ਕੌਰ ਨੇ ਦੂਸਰਾ ਅਤੇ ਐਸ਼ਪ੍ਰੀਤ ਕੋਰ ਨੇ ਤੀਸਰਾ ਸਥਾਨ ਹਾਸਲ ਕੀਤਾ | ਆਰਟਸ ਗਰੱੁਪ ਵਿਚ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਪਹਿਲਾ, ਸੁਖਦੀਪ ਕੌਰ ਨੇ ਦੂਸਰਾ ਅਤੇ ਰਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਕਾਮਰਸ ਗਰੱੁਪ ਵਿਚ ਵਿਦਿਆਰਥਣ ਜਸਲੀਨ ਕੌਰ ਨੇ ਪਹਿਲਾ, ਅਮਨਦੀਪ ਕੌਰ ਨੇ ਦੂਸਰਾ ਅਤੇ ਪੂਜਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਚਰਨਦੀਪ ਸਿੰਘ (ਡਾ:), ਡਾ: ਹਰਮੀਤ ਕੌਰ ਸਿੱਧੂ, ਲੈਕ: ਦਿਲਰਾਜ ਕੌਰ, ਪ੍ਰੋ: ਅਮਨਦੀਪ ਕੌਰ, ਪ੍ਰੋ: ਚਰਨਜੀਤ ਕੌਰ, ਪ੍ਰੋ: ਪਵਨਦੀਪ ਕੌਰ, ਲੈਕ: ਸੁਖਵੀਰ ਕੌਰ, ਲੈਕ: ਹਰਪ੍ਰੀਤ ਸਿੰਘ, ਪ੍ਰੋ: ਲਖਵਿੰਦਰ ਕੌਰ, ਪ੍ਰੋ: ਜਸਪ੍ਰੀਤ ਕੌਰ, ਪ੍ਰੋ: ਸਿਮਰਜੀਤ ਕੌਰ, ਪ੍ਰੋ: ਹਰਦੀਪ ਕੌਰ, ਅਤੇ ਪ੍ਰੋ: ਜਸਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਅਗਲੀ ਖ਼ਬਰ ਹੋਟਲ ਵਿੱਚ ਵੇਸਵਾਗਮਨੀ ਰੈਕੇਟ ਦਾ ਪਰਦਾਫਾਸ਼, ਹੋਟਲ ਸੰਚਾਲਕ ਗਿ੍ਫ਼ਤਾਰ
Ad Position 24