ਬਰਨਾਲਾ, 16 ਮਈ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਨਮੀਤ ਨੇ 11ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2026 ਵਿਚ ਦੂਜਾ ਸਥਾਨ ਹਾਸਿਲ ਕਰ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ | ਇਹ ਜਾਣਕਾਰੀ ਪਿ੍ੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਗੁਨਮੀਤ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰ ਕੇ ਜ਼ਿਲ੍ਹਾ ਬਰਨਾਲਾ, ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਡਾਇਰੈਕਟਰ ਸ੍ਰੀ ਵਰੁਣ ਭਾਰਤੀ, ਪਿ੍ੰਸੀਪਲ ਵਿੰਮੀਪੁਰੀ ਨੇ ਹੋਣਹਾਰ ਵਿਦਿਆਰਥਣ, ਉਨ੍ਹਾਂ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ |