ਮਹਿਲ ਕਲਾਂ, 16 ਮਈ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਬਾਰ੍ਹਵੀਂ ਜਮਾਤ 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਨੇ ਕਿਹਾ ਕਿ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦੇ ਹੌਸਲੇ ਨੂੰ ਹੋਰ ਵਧਾਇਆ ਗਿਆ ਹੈ | ਜਿਸ ਨਾਲ ਵਿਦਿਆਰਥੀ ਭਵਿੱਖ ਵਿਚ ਆਪਣੇ ਵਲੋਂ ਉਲੀਕੇ ਪ੍ਰੋਗਰਾਮ ਨੂੰ ਸਰ ਕਰਨ, ਆਪਣੇ ਮਾਪਿਆਂ ਦੇ ਹਰ ਸੁਪਨੇ ਨੂੰ ਪੂਰਾ ਕਰਨ | ਇਸ ਸਮੇਂ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਹਾਜ਼ਰ ਸਨ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |