14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਡੇਂਗੂ ਦਿਵਸ ਸੰਬੰਧੀ ਜਾਗਰੂਕਤਾ ਸੈਸ਼ਨ <br/>

Ad Position 21
No active advertisement
ਅਜੀਤ ਡੈਸਕ 17-05-2026
ਤਪਾ ਮੰਡੀ, 16 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਵਿਖੇ ਡੇਂਗੂ ਦਿਵਸ ਮੌਕੇ ਡੇਂਗੂ ਬਾਰੇ ਜਾਗਰੂਕਤਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ | ਇਸ ਮੌਕੇ ਰਣਜੀਵ ਐਸ.ਆਈ, ਜਸਪਾਲ ਸਿੰਘ (ਬਲਾਕ ਐਜੂਕੇਟਰ) ਅਤੇ ਉਨ੍ਹਾਂ ਦੀ ਟੀਮ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡੇਂਗੂ ਬਿਮਾਰੀ ਦੇ ਕਾਰਨਾਂ, ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾਕਟਰਾਂ ਵਲੋਂ ਵਿਦਿਆਰਥੀਆਂ ਨੂੰ ਡੇਂਗੂ ਦੇ ਲਾਰਵਾ ਵੀ ਦਿਖਾਏ ਗਏ ਤਾਂ ਜੋ ਬੱਚੇ ਇਸ ਦੀ ਪਛਾਣ ਕਰ ਸਕਣ ਅਤੇ ਆਪਣੇ ਆਸ-ਪਾਸ ਸਫ਼ਾਈ ਰੱਖਣ ਦੀ ਮਹੱਤਤਾ ਨੂੰ ਸਮਝ ਸਕਣ | ਉਨ੍ਹਾਂ ਨੇ ਦੱਸਿਆ ਕਿ ਘਰਾਂ ਅਤੇ ਸਕੂਲ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣਾ, ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣਾ ਅਤੇ ਪੂਰੇ ਕੱਪੜੇ ਪਹਿਨਣਾ ਡੇਂਗੂ ਤੋਂ ਬਚਾਅ ਲਈ ਬਹੁਤ ਜ਼ਰੂਰੀ ਹੈ | ਪਿ੍ੰਸੀਪਲ ਮੋਨਿਕਾ ਗਰਗ ਨੇ ਵਿਦਿਆਰਥੀਆਂ ਨੂੰ ਸਫ਼ਾਈ ਅਤੇ ਸਿਹਤ ਪ੍ਰਤੀ ਸਚੇਤ ਰਹਿਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੌਮੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਤਪਾ ਅਧੀਨ ਜਾਗਰੂਕਤਾ ਸੈਮੀਨਾਰ <br/> ਅਗਲੀ ਖ਼ਬਰ ਅਕਾਲ ਅਕੈਡਮੀ ਨੇ ਸੀ.ਬੀ.ਐੱਸ.ਈ. ਬਾਰ੍ਹਵੀਂ ਦੇ ਨਤੀਜਿਆਂ 'ਚ ਰਚਿਆ ਇਤਿਹਾਸ <br/>
Ad Position 24