14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੌਮੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਤਪਾ ਅਧੀਨ ਜਾਗਰੂਕਤਾ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 17-05-2026
ਤਪਾ ਮੰਡੀ, 16 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕੌਮੀ ਡੇਂਗੂ ਦਿਵਸ ਮੌਕੇ ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਤਪਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ, ਸਕੂਲਾਂ ਵਿਚ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕਤਾ ਸੈਮੀਨਾਰ ਕੀਤੇ ਗਏ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਸਾਂਝੇ ਉੱਦਮ ਨਾਲ ਹੀ ਡੇਂਗੂ ਨੂੰ ਹਰਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਨਾਲ ਵਿਅਕਤੀ ਦਾ ਸਰੀਰ ਦਰਦ, ਤੇਜ਼ ਬੁਖ਼ਾਰ, ਅੱਖਾਂ ਦੇ ਪਿਛਲੇ ਪਾਸੇ ਦਰਦ ਤੇ ਕਿਸੇ-ਕਿਸੇ ਦੇ ਸਰੀਰ 'ਤੇ ਲਾਲ ਨਿਸ਼ਾਨ ਵੀ ਪੈ ਜਾਂਦੇ ਹਨ | ਉਨ੍ਹਾਂ ਕਿਹਾ ਕਿ ਡੇਂਗੂ ਤੋਂ ਸਿਰਫ਼ ਜਾਗਰੂਕਤਾ ਨਾਲ ਹੀ ਬਚਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਮਾਦਾ ਏਡੀਜ਼ ਏਜੀਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ | ਇਸ ਲਈ ਸਾਰਿਆਂ ਨੂੰ ਹਫ਼ਤੇ ਵਿਚ ਘੱਟੋ ਘੱਟ ਇਕ ਵਾਰ ਡੇਂਗੂ ਦੇ ਲਾਰਵੇ ਨੂੰ ਪੈਦਾ ਕਰਨ ਵਾਲੀ ਜਗ੍ਹਾ ਜਿਵੇਂ ਕਿ ਕੂਲਰਾਂ, ਗਮਲਿਆਂ, ਫ਼ਰਿਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਂਡੇ ਆਦਿ ਨੂੰ ਸਾਫ਼ ਕਰਨਾ ਚਾਹੀਦਾ ਹੈ | ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਤੇ ਐਸ.ਆਈ ਰਣਜੀਵ ਕੁਮਾਰ ਨੇ ਦੱਸਿਆ ਕਿ ਕੌਮੀ ਡੇਂਗੂ ਦਿਵਸ ਮੌਕੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਮੈਂਬਰ ਅਸ਼ੋਕ ਮਿੱਤਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਤੋਂ ਇਲਾਵਾ ਅੱਜ ਬਲਾਕ ਅਧੀਨ ਵੱਖ-ਵੱਖ ਪਿੰਡਾਂ ਤੇ ਸਕੂਲਾਂ ਵਿਚ ਐਸ.ਈ. ਗਿਆਨ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਮ.ਪ.ਹ.ਵ ਗਗਨਦੀਪ ਸਿੰਘ, ਬੂਟਾ ਸਿੰਘ, ਸੰਜੇ ਮਲਹੋਤਰਾ ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਮੰਗਤ ਸਿੰਘ, ਜਸਵੰਤ ਸਿੰਘ ਵਲੋਂ ਜਾਗਰੂਕਤਾ ਸੈਮੀਨਾਰ ਤੇ ਮਾਈਗ੍ਰੇਟਰੀ ਆਬਾਦੀ ਦੀ ਬੁਖ਼ਾਰ ਦੇ ਸਰਵੇ ਵੀ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਪਬਲਿਕ ਸਕੂਲ ਕੱਟੂ ਦਾ ਸੀ.ਬੀ.ਐਸ.ਈ. ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਡੇਂਗੂ ਦਿਵਸ ਸੰਬੰਧੀ ਜਾਗਰੂਕਤਾ ਸੈਸ਼ਨ <br/>
Ad Position 24