15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 395 ਨਾਮਜ਼ਦਗੀ ਪੱਤਰ ਦਾਖ਼ਲ- ਜ਼ਿਲ੍ਹਾ ਚੋਣ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 17-05-2026
ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਤੱਕ ਕੁੱਲ 395 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਰਨਾਲਾ ਲਈ ਹੁਣ ਤੱਕ ਕੁੱਲ ਨਾਮਜ਼ਦਗੀਆਂ 196 (ਅੱਜ 140), ਨਗਰ ਕੌਂਸਲ ਧਨੌਲਾ ਕੁੱਲ 64 (ਅੱਜ 52), ਨਗਰ ਕੌਂਸਲ ਤਪਾ ਕੁੱਲ 75 (ਅੱਜ 51), ਨਗਰ ਕੌਂਸਲ ਭਦੌੜ ਕੁੱਲ 60 (ਅੱਜ 53) ਅਤੇ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲਾਂ ਲਈ ਕੁੱਲ ਨਾਮਜ਼ਦਗੀਆਂ 395 (ਅੱਜ 296) ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ (ਸੋਮਵਾਰ) ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 19 ਮਈ (ਮੰਗਲਵਾਰ) ਨੂੰ ਦੁਪਹਿਰ 03:00 ਵਜੇ ਤੱਕ ਹੈ |
ਐਡਵੋਕੇਟ ਗਿੰਦੀ ਨੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ
ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ) ਵਲੋਂ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ 'ਚ ਹਿੱਸਾ ਲੈਂਦਿਆਂ ਵੱਖ-ਵੱਖ ਵਾਰਡਾਂ ਤੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਹਨ ਅਤੇ ਇਨ੍ਹਾਂ ਉਮੀਦਵਾਰਾਂ ਦੇ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਵਲੋਂ ਰਿਟਰਨਿੰਗ ਅਫ਼ਸਰਾਂ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਗਿੰਦੀ ਨੇ ਕਿਹਾ ਕਿ ਜਿਨ੍ਹਾਂ ਵਾਰਡਾਂ ਵਿਚੋਂ ਪਾਰਟੀ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਉਨ੍ਹਾਂ ਵਿਚ ਪੂਰੀ ਮਿਹਨਤ ਨਾਲ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਅੱਜ ਵਾਰਡ ਨੰਬਰ 32 ਤੋਂ ਜਥੇਦਾਰ ਮਨਜੀਤ ਸਿੰਘ ਅਤੇ ਵਾਰਡ ਨੰਬਰ 50 ਤੋਂ ਬੀਬੀ ਜਸਪ੍ਰੀਤ ਕੌਰ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਇਸ ਮੌਕੇ ਪਾਰਟੀ ਦੇ ਆਗੂ ਤੇ ਵਰਕਰ ਵੀ ਮੌਜੂਦ ਸਨ |
ਬਰਨਾਲਾ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਦਾ ਹੀ ਬਣੇਗਾ ਮੇਅਰ-ਮੀਤ ਹੇਅਰ
ਬਰਨਾਲਾ, (ਨਰਿੰਦਰ ਅਰੋੜਾ)-ਬਰਨਾਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸਿਆਸੀ ਅਖਾੜਾ ਲਗਾਤਾਰ ਭਖਦਾ ਨਜ਼ਰ ਆ ਰਿਹਾ ਹੈ | ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਸਾਰੇ ਵਾਰਡਾਂ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਨਾਮਜ਼ਦਗੀ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਵਿਚ 'ਆਪ' ਨੂੰ ਵੱਡੀ ਗਿਣਤੀ ਵਿਚ ਸੀਟਾਂ ਮਿਲਣਗੀਆਂ ਅਤੇ ਪਾਰਟੀ ਦੀ ਜਿੱਤ ਯਕੀਨੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਲੋਕਾਂ ਦੀ ਅਸਲ ਸਾਰ ਲਈ ਹੈ ਅਤੇ ਲਗਾਤਾਰ ਸਹੂਲਤਾਂ ਦਿੱਤੀਆਂ ਹਨ, ਭਾਵੇਂ ਉਹ 300 ਯੂਨਿਟ ਮੁਫ਼ਤ ਬਿਜਲੀ ਹੋਵੇ, ਸਿਹਤ ਬੀਮਾ ਯੋਜਨਾ ਹੋਵੇ ਜਾਂ ਸ਼ਹਿਰਾਂ ਦਾ ਵਿਕਾਸ ਹੋਵੇ | ਮੀਤ ਹੇਅਰ ਨੇ ਅੱਗੇ ਕਿਹਾ ਕਿ ਚੋਣਾਂ ਵਿਚ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਹੀ ਮੇਅਰ ਬਣੇਗਾ ਅਤੇ ਬਰਨਾਲਾ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੱਤੀ ਜਾਵੇਗੀ | ਉਨ੍ਹਾਂ ਜਾਣਕਾਰੀ ਦਿੱਤੀ ਕਿ ਪਾਰਟੀ ਵਲੋਂ ਨਗਰ ਨਿਗਮ ਦੇ ਸਾਰੇ ਵਾਰਡਾਂ ਵਿਚ ਹੀ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ | ਦੂਜੀਆਂ ਸਿਆਸੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਹੋਰ ਪਾਰਟੀਆਂ ਨੂੰ ਵਾਰਡਾਂ ਵਿਚੋਂ ਉਮੀਦਵਾਰ ਲੱਭਣੇ ਅÏਖੇ ਹੋ ਰਹੇ ਹਨ, ਉੱਥੇ 'ਆਪ' ਕੋਲ ਇਕ-ਇਕ ਵਾਰਡ ਵਿਚ ਤਿੰਨ-ਤਿੰਨ ਦਾਅਵੇਦਾਰ ਮੌਜੂਦ ਹਨ, ਜੋ ਪਾਰਟੀ ਦੀ ਲੋਕਪਿ੍ਯਤਾ ਨੂੰ ਦਰਸਾਉਂਦਾ ਹੈ |
ਪਰਨੀਤ ਸ਼ੇਰਗਿੱਲ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ
ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਦੀਆਂ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਆਈ.ਏ.ਐਸ. ਅਧਿਕਾਰੀ ਮੈਡਮ ਪਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਹ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ/ਕੋਤਾਹੀ ਨੂੰ ਅਣਦੇਖਿਆ ਨਹੀਂ ਕੀਤਾ ਜਾਵੇਗਾ | (ਬਾਕੀ ਸਫ਼ਾ 12 'ਤੇ)
ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਕਾਇਤ ਸੈੱਲ ਦੇ ਨੰਬਰ 98767-37961, ਈਮੇਲ ਆਈ.ਡੀ. ਜਾਂ ਉਨ੍ਹਾਂ ਦੀ ਚੋਣਾਂ ਦੌਰਾਨ ਰਿਹਾਇਸ਼ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ |
ਤਪਾ ਦੇ ਇੱਕੋ ਵਾਰਡ ਲਈ 10 ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਕਾਗ਼ਜ਼
ਤਪਾ ਮੰਡੀ, 16 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਚੋਣਾਂ ਦੇ ਅੱਜ ਆਖ਼ਰੀ ਦਿਨ ਨਾਮਜ਼ਦਗੀਆਂ ਦਾ ਹੜ੍ਹ ਆ ਗਿਆ, ਜਿਸ ਦੇ ਚੱਲਦਿਆਂ ਵੱਖ-ਵੱਖ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਵਲੋਂ 51 ਦੇ ਕਰੀਬ ਆਪਣੇ ਕਾਗ਼ਜ਼ ਦਾਖਲ ਕੀਤੇ, ਉੱਥੇ ਦੂਜੇ ਪਾਸੇ ਵਾਰਡ ਨੰਬਰ 6 ਵਿਚ ਦੋ ਉਮੀਦਵਾਰਾਂ ਦੀ ਹੋਈ ਆਪਸੀ ਸਹਿਮਤੀ ਤੋਂ ਬਾਅਦ ਕਿਸੇ ਬਾਹਰੀ ਉਮੀਦਵਾਰ ਦਾ ਨਾਮ ਉਤਾਰਿਆ ਗਿਆ | ਜਿਸ 'ਤੇ ਵਾਰਡ ਵਾਸੀਆਂ ਨੇ ਜਿੱਥੇ ਆਪਣਾ ਰੋਸ ਜ਼ਾਹਿਰ ਕੀਤਾ ਉੱਥੇ ਉਨ੍ਹਾਂ ਨੂੰ ਆਪਣਾ ਵਾਰਡ ਖ਼ਾਲੀ ਜਾਪਣ ਲੱਗਾ | ਜਿਸ ਦਾ ਪਤਾ ਲੱਗਣ ਉਪਰੰਤ ਵਾਰਡ ਨੰਬਰ ਛੇ 'ਚ ਨਾਮਜ਼ਦਗੀਆਂ ਭਰਨ ਵਾਲਿਆਂ ਦੀ ਲਾਇਨ ਲੱਗ ਗਈ ਅਤੇ ਇਸ ਵਾਰਡ 'ਚ ਕਰੀਬ 10 ਨਾਮਜ਼ਦਗੀਆਂ ਹੋ ਗਈਆਂ | ਜਿਨ੍ਹਾਂ ਵਿਚ ਜ਼ਿਆਦਾਤਰ ਆਜ਼ਾਦ ਉਮੀਦਵਾਰ ਹੀ ਹਨ | ਜਦ ਕਿ ਵਾਰਡ ਨੰਬਰ 6 ਪੂਰੇ ਸ਼ਹਿਰ 'ਚ ਚਰਚਾ ਦਾ ਵਿਸ਼ਾ ਬਣ ਗਿਆ ਹੈ | ਹਰ ਇੱਕ ਉਮੀਦਵਾਰ ਵਲੋਂ ਆਪਣੀ ਜਿੱਤ ਯਕੀਨੀ ਬਣਾਈ ਜਾ ਰਹੀ ਹੈ ਕਿ ਉਹ ਸੁਖਾਲੇ ਹੀ ਇਸ ਵਾਰਡ 'ਤੇ ਆਪਣੀ ਬਾਜ਼ੀ ਮਾਰ ਲੈਣਗੇ, ਪ੍ਰੰਤੂ ਇਸ ਦਾ ਫ਼ੈਸਲਾ ਵਾਰਡ ਵਾਸੀ ਹੀ ਕਰਨਗੇ ਕਿ ਉਹ ਕਿਸ ਉਮੀਦਵਾਰ ਨੂੰ ਆਪਣੇ ਲਾਇਕ ਸਮਝਦੇ ਹਨ, ਜੋ ਉਨ੍ਹਾਂ ਦੇ ਵਾਰਡ ਦੀ ਨੁਹਾਰ ਬਦਲ ਸਕੇ | ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ |
ਨਗਰ ਕੌਂਸਲ ਦੀਆਂ ਚੋਣਾਂ ਲਈ 75 ਉਮੀਦਵਾਰਾਂ ਵਲੋਂ ਪੇਪਰ ਕੀਤੇ ਦਾਖਲ
ਤਪਾ ਮੰਡੀ, (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ. ਆਯੂਸ਼ ਗੋਇਲ ਤਪਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ | ਇਸ ਸਬੰਧੀ ਰਿਟਰਨਿੰਗ ਅਫ਼ਸਰ-ਕਮ ਐਸ.ਡੀ.ਐਮ. ਆਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਮਜ਼ਦਗੀਆਂ ਦੇ ਚੌਥੇ ਤੇ ਅਖੀਰਲੇ ਦਿਨ 51 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ ਹਨ ਜਦਕਿ ਕੁੱਲ 75 ਉਮੀਦਵਾਰਾਂ ਵਲੋਂ ਆਪਣੇ ਪੇਪਰ ਦਾਖਲ ਕੀਤੇ ਗਏ | ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਸਭ ਤੋਂ ਵੱਧ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਪੇਪਰ ਦਾਖਲ ਕੀਤੇ ਗਏ ਹਨ ਕਿਉਂਕਿ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰਨ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ ਗਿਆ |
ਭਦੌੜ ਨਗਰ ਕੌਂਸਲ ਚੋਣਾਂ ਲਈ ਆਜ਼ਾਦ ਸਮੇਤ ਵੱਖ-ਵੱਖ ਪਾਰਟੀਆਂ ਦੇ 60 ਉਮੀਦਵਾਰ ਮੈਦਾਨ 'ਚ
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਦੇ 60 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ ਰਿਟਰਨਿੰਗ ਅਫ਼ਸਰ ਕ੍ਰਿਤਿਕਾ ਗੋਇਲ ਐਸ.ਡੀ.ਐਮ. ਮਹਿਲ ਕਲਾਂ ਕੋਲ ਜਮਾਂ ਕਰਵਾਏ | ਅੱਜ ਸਵੇਰ ਤੋਂ ਹੀ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਭੱਜ ਦੌੜ ਕਰਦੇ ਦਿਖਾਈ ਦਿੱਤੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਆਪਣੇ ਉਮੀਦਵਾਰਾਂ ਪੱਤਰ ਦਾਖਲ ਕਰਵਾਏ ਉੱਥੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੁਰਿੰਦਰ ਕੌਰ ਬਾਲੀਆ, ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਅਤੇ ਐਸ.ਸੀ. ਵਿੰਗ ਦੇ ਸੂਬਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ, ਭਾਜਪਾ ਦੇ ਸੂਬਾ ਆਗੂ ਬਲਵਿੰਦਰਪਾਲ ਸਿੰਘ ਹੈਪੀ ਨੇ ਅੱਗੇ ਹੋ ਕੇ ਉਮੀਦਵਾਰਾਂ ਪੱਤਰ ਦਾਖਲ ਕਰਵਾਏ ਪਰ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਪ ਹੀ ਇੱਕ ਦੂਜੇ ਪੱਤਰ ਦਾਖਲ ਕਰਵਾਉਂਦੇ ਦਿਖਾਈ ਦਿੱਤੇ ਤੇ ਮਾਯੂਸ ਨਜ਼ਰ ਆਏ | ਰਿਟਰਨਿੰਗ ਅਫ਼ਸਰ ਮੈਡਮ ਕ੍ਰਿਤਿਕਾ ਗੋਇਲ ਐਸ.ਡੀ.ਐਮ. ਮਹਿਲ ਕਲਾ ਨੇ ਦੱਸਿਆ ਕਿ ਅੱਜ ਹੋਈਆਂ ਨਾਮਜ਼ਦਗੀਆਂ ਵਿਚ ਵਾਰਡ ਨੰਬਰ ਵਾਰਡ ਨੰਬਰ 1 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਉਰਫ ਗਿਆਨੋ, 4 ਤੋਂ ਸ਼ੋ੍ਰਮਣੀ ਅਕਾਲੀ ਦੇ ਉਮੀਦਵਾਰ ਜਸਵੀਰ ਸਿੰਘ ਧੰਮੀ, ਵਾਰਡ ਨੰਬਰ 2 ਜਨਰਲ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਕਰਮਜੀਤ ਸ਼ਰਮਾ ਘੁੱਗੀ, ਵਾਰਡ ਨੰਬਰ 5 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸਵਰਨਜੀਤ ਕੌਰ, ਵਾਰਡ ਨੰਬਰ 6 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ, ਵਾਰਡ ਨੰਬਰ 8 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਮਨਜੀਤ ਕੌਰ, ਵਾਰਡ ਨੰਬਰ 10 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਰਾਜ ਸਿੰਘ, ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਵਰਮਾ ਬੱਲੂ ਅਤੇ ਵਾਰਡ ਨੰਬਰ 1 ਤੋਂ ਭਾਜਪਾ ਉਮੀਦਵਾਰ ਬਲਜੀਤ ਕੌਰ, ਵਾਰਡ ਨੰਬਰ 3 ਤੋਂ ਭਾਜਪਾ ਉਮੀਦਵਾਰ ਸਿਮਰਜੀਤ ਕੌਰ, ਵਾਰਡ ਨੰਬਰ 6 ਤੋਂ ਭਾਜਪਾ ਉਮੀਦਵਾਰ ਗੁਰਚਰਨ ਸਿੰਘ, ਵਾਰਡ ਨੰਬਰ 7 ਤੋਂ ਭਾਜਪਾ ਉਮੀਦਵਾਰ ਪ੍ਰਕਾਸ਼ ਕੌਰ, ਵਾਰਡ 8 ਤੋਂ ਭਾਜਪਾ ਉਮੀਦਵਾਰ ਬਿੱਲੂ ਸਿੰਘ, ਵਾਰਡ ਨੰਬਰ 9 ਤੋਂ ਭਾਜਪਾ ਉਮੀਦਵਾਰ ਕਿਰਨਦੀਪ ਕੌਰ, ਵਾਰਡ ਨੰਬਰ 12 ਤੋਂ ਭਾਜਪਾ ਦੇ ਉਮੀਦਵਾਰ ਕੁਲਵੰਤ ਸਿੰਘ ਅਤੇ ਵਾਰਡ ਨੰਬਰ 8 ਤੋਂ ਕਾਂਗਰਸ ਦੇ ਉਮੀਦਵਾਰ ਲਾਭ ਸਿੰਘ, ਵਾਰਡ ਨੰਬਰ 2 ਤੋਂ ਕਾਂਗਰਸ ਦੇ ਉਮੀਦਵਾਰ ਮੁਖ਼ਤਿਆਰ ਖ਼ਾਨ, ਵਾਰਡ ਨੰਬਰ 7 ਤੋਂ ਕਾਂਗਰਸ ਦੀ ਉਮੀਦਵਾਰ ਰਣਜੀਤ ਕੌਰ ਪਤਨੀ ਸੁਖਚਰਨ ਸਿੰਘ ਪੰਮਾ, ਵਾਰਡ ਨੰਬਰ 9 ਤੋਂ ਕਾਂਗਰਸ ਦੀ ਉਮੀਦਵਾਰ ਗੁਰਮੀਤ ਕੌਰ ਅਤੇ ਵਾਰਡ ਨੰਬਰ 1 ਤੋਂ ਆਪ ਦੀ ਉਮੀਦਵਾਰ ਡਾਲੀ ਕੌਰ, ਵਾਰਡ ਨੰਬਰ 2 ਤੋਂ ਆਪ ਦੇ ਉਮੀਦਵਾਰ ਜਗਦੀਪ ਸਿੰਘ, ਵਾਰਡ ਨੰਬਰ 3 ਤੋਂ ਆਪ ਉਮੀਦਵਾਰ ਅਮਨਦੀਪ ਕੌਰ, ਵਾਰਡ ਨੰਬਰ 4 ਤੋਂ ਆਪ ਦੇ ਉਮੀਦਵਾਰ ਤਰਲੋਚਨ ਸਿੰਘ ਜੱਗਾ, ਵਾਰਡ ਨੰਬਰ 5 ਤੋਂ ਆਪ ਦੀ ਉਮੀਦਵਾਰ ਹਰਮਨਜੀਤ ਕੌਰ, ਵਾਰਡ ਨੰਬਰ 6 ਤੋਂ ਆਪ ਦੇ ਉਮੀਦਵਾਰ ਭੋਲਾ ਸਿੰਘ ਵਾਰਡ ਨੰਬਰ 7 ਤੋਂ ਆਪ ਉਮੀਦਵਾਰ ਰੀਤੂ ਸ਼ਰਮਾ ਪਤਨੀ ਮੋਨੂੰ ਸ਼ਰਮਾ, ਵਾਰਡ ਨੰਬਰ 10 ਤੋਂ ਆਪ ਦੇ ਉਮੀਦਵਾਰ ਜਗਜੀਤ ਸਿੰਘ ਬੱਬੀ, ਵਾਰਡ ਨੰਬਰ 11 ਤੋਂ ਆਪ ਦੀ ਉਮੀਦਵਾਰ ਬਲਜੀਤ ਕੌਰ, ਵਾਰਡ ਨੰਬਰ 13 ਤੋਂ ਆਪ ਉਮੀਦਵਾਰ ਕੁਲਵਿੰਦਰ ਸਿੰਘ ਅਤੇ ਆਜ਼ਾਦ ਉਮੀਦਵਾਰਾਂ ਵਿਚ ਵਾਰਡ ਨੰਬਰ 3 ਤੋਂ ਆਜ਼ਾਦ ਉਮੀਦਵਾਰ ਜਤਿੰਦਰ ਕੌਰ, ਵਾਰਡ ਨੰਬਰ 8 ਤੋਂ ਆਜ਼ਾਦ ਉਮੀਦਵਾਰ ਚਰਨਜੀਤ ਸਿੰਘ, ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਸਰਬਜੀਤ ਕੌਰ, ਵਾਰਡ ਨੰਬਰ 12 ਤੋਂ ਆਜ਼ਾਦ ਉਮੀਦਵਾਰ ਅਨਮੋਲਦੀਪ ਸਿੰਘ, ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਸੁਖਪਾਲ ਕੌਰ, ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਰਮਨਦੀਪ ਕੌਰ, ਵਾਰਡ ਨੰਬਰ 7 ਆਜ਼ਾਦ ਜਮਨਾ ਪਤਨੀ ਅਸ਼ੋਕ ਰਾਮ ਭਲਵਾਨ, ਵਾਰਡ ਨੰਬਰ 11 ਆਜ਼ਾਦ ਸ਼ਿਰਾਜ਼ ਗਰਗ ਪਤਨੀ ਮਨੀਸ਼ ਗਰਗ, ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਹਰਵਿੰਦਰ ਕੌਰ, ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਜਸਵੀਰ ਕੌਰ, ਵਾਰਡ ਨੰਬਰ 12 ਤੋਂ ਆਜ਼ਾਦ ਉਮੀਦਵਾਰ ਅਮਨਦੀਪ ਕੌਰ, ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਜਸਪ੍ਰੀਤ ਕੌਰ, ਵਾਰਡ ਨੰਬਰ 8 ਤੋਂ ਆਜ਼ਾਦ ਉਮੀਦਵਾਰ ਹੰਸ ਰਾਜ ਹੰਸਾ, ਵਾਰਡ ਨੰਬਰ 7 ਤੋਂ ਆਜ਼ਾਦ ਉਮੀਦਵਾਰ ਅਮਨਦੀਪ ਕੌਰ, ਵਾਰਡ ਨੰਬਰ 9 ਤੋਂ ਆਜ਼ਾਦ ਸੰਦੀਪ ਕੌਰ ਸਮੇਤ ਕੁਲ 60 ਉਮੀਦਵਾਰ ਚੋਣ ਮੈਦਾਨ ਵਿਚ ਆ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸਿਲਵਰ ਵਾਟਿਕਾ ਸਕੂਲ ਵਿਖੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਐੱਸ.ਡੀ. ਪਬਲਿਕ ਸਕੂਲ ਕੱਟੂ ਦਾ ਸੀ.ਬੀ.ਐਸ.ਈ. ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/>
Ad Position 24