20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪਿੰਡ ਜੋਧਪੁਰ ਦੇ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਪਰਿਕਰਮਾ ਦੇ ਬਰਾਂਡਿਆਂ ਦੀ ਨੀਂਹ ਰੱਖੀ

Ad Position 21
No active advertisement
ਅਜੀਤ ਡੈਸਕ 19-05-2026
ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਬੁੰਗਾ ਸਾਹਿਬ (ਬਾਬਾ ਹਿੰਮਤ ਸਿੰਘ) ਵਿਖੇ ਦਰਬਾਰ ਸਾਹਿਬ ਦੇ ਪਰਿਕਰਮਾ ਦੇ ਬਰਾਂਡਿਆਂ ਦੀ ਨੀਂਹ ਰੱਖੀ ਗਈ | ਬਰਾਂਡਿਆਂ ਦੀ ਕਾਰ ਸੇਵਾ ਸਮੁੱਚੇ ਪਿੰਡ ਵਾਸੀਆਂ ਵਲੋਂ ਸ਼ੁਰੂ ਕਰਨ ਲਈ ਯੋਗਦਾਨ ਪਾਇਆ ਗਿਆ | ਮਹੰਤ ਸੁਰਿੰਦਰ ਸਿੰਘ ੳੱੁਤਰਅਧਿਕਾਰੀ ਬਾਬਾ ਪਿਆਰਾ ਸਿੰਘ ਡੇਰਾ ਬਾਬਾ ਗਾਂਧਾ ਸਿੰਘ ਵਾਲਿਆਂ ਨੇ ਅਰਦਾਸ ਬੇਨਤੀ ਕਰਨ ਉਪਰੰਤ ਨੀਂਹ ਦੀ ਇੱਟ ਰੱਖੀ ਗਈ | ਇਸ ਸਮੇਂ ਪ੍ਰਬੰਧਕੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪਰਿਕਰਮਾ ਦੇ ਬਰਾਂਡਿਆਂ ਦੀ ਕਾਰ ਸੇਵਾ ਤੇ ਜੋ ਲੱਖਾਂ ਰੁਪਏ ਖ਼ਰਚ ਕੀਤੇ ਜਾਣਗੇ, ਉਸ ਲਈ ਸਮੱੁਚੇ ਪਿੰਡ ਵਲੋਂ ਆਪਣੇ ਪੱਧਰ 'ਤੇ ਦਾਨ ਦਿੱਤਾ ਗਿਆ ਹੈ ਅਤੇ ਲਗਾਤਾਰ ਪਰਿਕਰਮਾ ਦੇ ਬਰਾਂਡਿਆਂ ਦੀ ਕਾਰ ਸੇਵਾ ਜਾਰੀ ਰਹੇਗੀ | ਇਸ ਸਮੇਂ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਰਬਾਰਾ ਸਿੰਘ, ਮੀਤ ਪ੍ਰਧਾਨ ਭੋਲਾ ਸਿੰਘ, ਸੈਕਟਰੀ ਮੇਜਰ ਸਿੰਘ, ਖ਼ਜ਼ਾਨਚੀ ਸੁਖਦੇਵ ਸਿੰਘ, ਮਹਿੰਦਰ ਸਿੰਘ ਪ੍ਰਧਾਨ ਸਹਿਕਾਰੀ ਸਭਾ, ਲਛਮਣ ਸਿੰਘ ਯੂ.ਐਸ.ਏ, ਸੁਖਵਿੰਦਰ ਸਿੰਘ ਨੰਬਰਦਾਰ, ਸ਼ਿੰਗਾਰਾ ਸਿੰਘ, ਪ੍ਰਗਟ ਸਿੰਘ, ਸੁਖਵਿੰਦਰ ਕੌਰ ਰਾਣੀ, ਗੁਰਚਰਨ ਸਿੰਘ, ਗੁਰਜੰਟ ਸਿੰਘ, ਸਰਪੰਚ ਵੀਰਪਾਲ ਸਿੰਘ ਠੇਕੇਦਾਰ, ਪ੍ਰਗਟ ਸਿੰਘ, ਅਵਤਾਰ ਸਿੰਘ, ਨੱਥਾ ਸਿੰਘ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ | ਅਖੀਰ ਵਿਚ ਦਾਨੀ ਸੱਜਣਾਂ ਅਤੇ ਮਹਿਮਾਨਾਂ ਨੂੰ ਪ੍ਰਬੰਧਕੀ ਕਮੇਟੀ ਵਲੋਂ ਸਿਰੋਪਾਉ ਭੇਟ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਸੜਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਅÏਰਤ ਦੀ ਮੌਤ, ਮਾਮਲਾ ਦਰਜ ਅਗਲੀ ਖ਼ਬਰ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਕੀਤੀ
Ad Position 24