20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੜਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਅÏਰਤ ਦੀ ਮੌਤ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 19-05-2026
ਬਰਨਾਲਾ, 18 ਮਈ (ਨਰਿੰਦਰ ਅਰੋੜਾ)-ਸੰਘੇੜਾ-ਕਰਮਗੜ੍ਹ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਅÏਰਤ ਦੀ ਮੌਤ ਹੋ ਗਈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ, ਕਰਮਗੜ੍ਹ ਦੇ ਵਸਨੀਕ ਗੁਰਸੇਵਕ ਸਿੰਘ ਪੁੱਤਰ ਰਾਮ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੀ ਪਤਨੀ ਕਿਰਨਦੀਪ ਕੌਰ 13 ਮਈ 2026 ਨੂੰ ਉਸ ਦੀ ਭੈਣ ਨਾਲ ਪਲੈਟੀਨਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਵਾਪਸ ਆ ਰਹੀ ਸੀ | ਜਦੋਂ ਉਹ ਕਰਮਗੜ੍ਹ ਰੋਡ 'ਤੇ ਪੁੱਜੇ ਤਾਂ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਬਰੇਜ਼ਾ ਕਾਰ ਨੇ ਗ਼ਲਤ ਸਾਈਡ ਤੋਂ ਆ ਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਕਿਰਨਦੀਪ ਕੌਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਪੁਲਿਸ ਨੇ ਗੁਰਸੇਵਕ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਿਟੀ-1 ਬਰਨਾਲਾ ਵਿਖੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ 'ਚ ਸੜਕ ਹਾਦਸੇ 'ਚ ਹੋਈ ਮੌਤ ਅਗਲੀ ਖ਼ਬਰ ਪਿੰਡ ਜੋਧਪੁਰ ਦੇ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਪਰਿਕਰਮਾ ਦੇ ਬਰਾਂਡਿਆਂ ਦੀ ਨੀਂਹ ਰੱਖੀ
Ad Position 24