20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ 'ਚ ਸੜਕ ਹਾਦਸੇ 'ਚ ਹੋਈ ਮੌਤ

Ad Position 21
No active advertisement
ਅਜੀਤ ਡੈਸਕ 19-05-2026
ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਬਰਨਾਲਾ ਜ਼ਿਲੇ੍ਹ ਦੇ ਛੋਟੇ ਜਿਹੇ ਪਿੰਡ ਦੀਪਗੜ੍ਹ ਦੇ ਵਾਸੀ ਹੋਣਹਾਰ ਨੌਜਵਾਨ ਰਮਨਦੀਪ ਸਿੰਘ ਸੋਨੀ ਢਿੱਲੋਂ ਪੁੱਤਰ ਡਾ: ਬਲਵਿੰਦਰ ਸਿੰਘ ਢਿੱਲੋਂ ਦੀ ਨਿਊਜ਼ੀਲੈਂਡ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ | 13 ਮਈ ਦੀ ਸ਼ਾਮ ਨੂੰ ਸੋਨੀ ਆਪਣੇ ਕੰਮਕਾਜ ਦੇ ਸਬੰਧ ਵਿਚ ਆਪਣੀ ਕਾਰ 'ਤੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਗ਼ਲਤ ਸਾਈਡ ਤੋਂ ਗੱਡੀ ਚਾਲਕ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਨੌਜਵਾਨ ਦੀ ਉਸੇ ਥਾਂ 'ਤੇ ਮੌਤ ਹੋ ਗਈ | ਉਹ ਪਿੱਛੇ ਆਪਣੇ ਮਾਂ, ਪਿਉ, ਪਤਨੀ ਅਤੇ ਇਕ ਮਾਸੂਮ ਬੱਚੀ ਨੂੰ ਵਿਲਕਦੇ ਛੱਡ ਗਿਆ ਹੈ | ਇਸ ਹਾਦਸੇ ਕਾਰਨ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਮਧੂ ਮੱਖੀ ਪਾਲਣ ਦੀ ਸਿਖਲਾਈ 22 ਤੋਂ ਅਗਲੀ ਖ਼ਬਰ ਸੜਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਅÏਰਤ ਦੀ ਮੌਤ, ਮਾਮਲਾ ਦਰਜ
Ad Position 24