20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼੍ਰੋਮਣੀ ਅਕਾਲੀ ਦਲ ਰਾਜ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਜੁਆਬ ਡਟ ਕੇ ਦੇਵੇਗਾ-ਜਥੇਦਾਰ ਨਾਥ ਸਿੰਘ ਹਮੀਦੀ

Ad Position 21
No active advertisement
ਅਜੀਤ ਡੈਸਕ 19-05-2026
ਮਹਿਲ ਕਲਾਂ, 18 ਮਈ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਜੁਆਬ ਸ਼੍ਰੋਮਣੀ ਅਕਾਲੀ ਦਲ ਡਟ ਕੇ ਦੇਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਪਿੰਡ ਕਲਾਲ ਮਾਜਰਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਮੇਂ ਦੇ ਹਾਕਮਾ ਦੀ ਅੱਖ 'ਚ ਰੜਕਣ ਵਾਲੇ ਨਿਧੜਕ ਆਗੂਆਂ ਉਪਰ ਘਰੇ ਬੈਠਿਆਂ 'ਤੇ ਹੀ ਪਰਚੇ ਦਰਜ ਕਰ ਕੇ ਜਮਹੂਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ | ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਮਸ਼ਹੂਰੀਆਂ ਵਾਸਤੇ ਸਾਢੇ 11 ਕਰੋੜ ਦਾ ਠੇਕਾ ਦਿੱਲੀ ਦੀ ਖ਼ਾਸ ਕੰਪਨੀ ਨੂੰ ਦੇ ਦਿੱਤਾ ਹੈ | ਜੋ ਸਰਕਾਰ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਣਗੇ | ਲੋਕਾਂ ਨੂੰ ਭਰਮਾਉਣ ਦਾ ਯਤਨ ਕੀਤਾ ਜਾਵੇਗਾ | ਸਿਰਫ਼ ਮਸ਼ਹੂਰੀਆਂ ਨਾਲ ਲੋਕਾਂ ਦਾ ਢਿੱਡ ਨਹੀਂ ਭਰਨਾ | ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਸ ਲੱਖ ਦਾ ਮੁਫ਼ਤ ਇਲਾਜ ਸਿਰਫ਼ ਚੋਣ ਸਟੰਟ ਤੋਂ ਸਿਵਾਏ ਹੋਰ ਕੱਖ ਨਹੀਂ ਹੈ | ਜਥੇਦਾਰ ਹਮੀਦੀ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਰਾਜ ਸਰਕਾਰ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜਿਸ ਦਾ ਮੂੰਹ ਤੋੜਵਾਂ ਜੁਆਬ ਦੇਣ ਲਈ ਤਿਆਰ ਬਰ ਤਿਆਰ ਹਨ | ਸਰਕਾਰ ਦੀਆਂ ਲੋਕ ਦੋਖੀ ਨੀਤੀਆਂ ਤੋਂ ਤੰਗ ਆਏ ਲੋਕ ਇਸ ਵਾਰ ਆਪ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਸਮੂਹ ਲੋਕਾਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਲਾਮਬੰਦ ਹੋ ਕੇ ਪੰਜਾਬ ਸਰਕਾਰ ਦੀ ਬੇਇਨਸਾਫ਼ੀ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ | ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਬੀ.ਸੀ. ਵਿੰਗ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ ਕੁਰੜ, ਸਾਬਕਾ ਸਰਪੰਚ ਰਛਪਾਲ ਸਿੰਘ ਕਲਾਲ ਮਾਜਰਾ, ਪ੍ਰਧਾਨ ਹਰਜਿੰਦਰ ਸਿੰਘ ਮਾਂਗੇਵਾਲ, ਭਗਵਾਨ ਸਿੰਘ ਮਾਨਾ ਨੇ ਕਿਹਾ ਕਿ ਹਰ ਵਰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਧੁਰੇ ਨਾਲ ਜੋੜਨ ਲਈ ਪਿੰਡ-ਪਿੰਡ ਸੰਪਰਕ ਮੁਹਿੰਮ ਤਹਿਤ ਮੀਟਿੰਗਾਂ ਜਾਰੀ ਹਨ | ਹਰ ਪਾਸਿਉਂ ਭਰਪੂਰ ਸਹਿਯੋਗ ਮਿਲ ਰਿਹਾ ਹੈ | ਇਸ ਮੌਕੇ ਸਾਬਕਾ ਸਰਪੰਚ ਰਛਪਾਲ ਸਿੰਘ ਮੰਡੇਰ, ਜਸਪ੍ਰੀਤ ਸਿੰਘ ਗਿੱਲ, ਤੇਜਪਰਤਾਪ ਸਿੰਘ ਕਲਾਲ ਮਾਜਰਾ ਦੀ ਅਗਵਾਈ ਹੇਠ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਸਮੇਤ ਵੱਖ-ਵੱਖ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਜਗਤਾਰ ਸਿੰਘ ਢਿੱਲੋਂ, ਬਹਾਦਰ ਸਿੰਘ ਧਾਲੀਵਾਲ, ਕਪੂਰ ਸਿੰਘ, ਮਹਿੰਦਰ ਸਿੰਘ, ਬੰਤ ਸਿੰਘ, ਭੂਰਾ ਸਿੰਘ, ਸੁਰਿੰਦਰ ਸਿੰਘ ਧਾਲੀਵਾਲ, ਹਜ਼ੂਰਾ ਸਿੰਘ, ਨਛੱਤਰ ਸਿੰਘ, ਪ੍ਰਦੀਪ ਕੁਮਾਰ, ਸਰਬਜੀਤ ਸਿੰਘ ਹੁੰਦਲ, ਸੁਖਬੀਰ ਸਿੰਘ ਮੰਡੇਰ, ਮਨਜਿੰਦਰ ਸਿੰਘ ਹਨੀ, ਮਿਸਤਰੀ ਬਲਵੀਰ ਸਿੰਘ, ਮਨਪ੍ਰੀਤ ਸਿੰਘ, ਸੁਖਮਨ ਸਿੰਘ, ਹੁਸ਼ਿਆਰ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਜਰਨੈਲ ਸਿੰਘ, ਨਛੱਤਰ ਸਿੰਘ ਗਿੱਲ, ਸੁਖਦੀਪ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਨਿਰਭੈ ਸਿੰਘ ਭੱਦਲਵੱਡ ਦੀ ਕੁੱਟਮਾਰ ਮਾਮਲੇ 'ਚ ਪੁਲਿਸ ਨੂੰ 20 ਤੱਕ ਦਾ ਦਿੱਤਾ ਅਲਟੀਮੇਟਮ ਅਗਲੀ ਖ਼ਬਰ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-ਜ਼ਿਲ੍ਹਾ ਚੋਣਕਾਰ ਅਫ਼ਸਰ
Ad Position 24