20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਿਹਤ ਵਿਭਾਗ ਵਲੋਂ ਮਨਾਇਆ ਜਾ ਰਿਹਾ ਹੈ ਵਿਸ਼ਵ ਹਾਈਪਰਟੈਂਸ਼ਨ ਦਿਵਸ

Ad Position 21
No active advertisement
ਅਜੀਤ ਡੈਸਕ 19-05-2026
ਬਰਨਾਲਾ, 18 ਮਈ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੀਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ, ਡਾ: ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ: ਇੰਦੂ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ ਕਿ ਕਿਵੇਂ ਅਸੀਂ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖ ਕੇ ਲੰਮੀ ਜ਼ਿੰਦਗੀ ਜੀਅ ਸਕਦੇ ਹਾਂ | ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟਰੋਕ, ਦਿਲ ਦੇ ਦੌਰੇ, ਗੁਰਦੇ ਦੀ ਬਿਮਾਰੀ, ਦਿਮਾਗ਼ੀ ਕਮਜ਼ੋਰੀ | ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਨ੍ਹਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬਿਮਾਰੀ ਨਾਲ ਗ੍ਰਸਤ ਹਨ ਕਿਉਂਕਿ ਕਈ ਵਾਰ ਇਸ ਦਾ ਕੋਈ ਵੀ ਲੱਛਣ ਨਹੀਂ ਹੁੰਦਾ | ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹੀ ਇਸ ਬਿਮਾਰੀ ਬਾਰੇ ਪਤਾ ਲੱਗਦਾ ਹੈ | ਡਾ: ਦੀਪਲੇਖ ਸਿੰਘ ਬਾਜਵਾ ਐਮ.ਡੀ. ਮੈਡੀਸਨ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਕਾਰਡੀਓਵੈਸਕੁਲਰ ਬਿਮਾਰੀਆਂ ਜਿਵੇਂ ਕਿ ਕੋਰੋਨਰੀ ਦਿਲ ਦੀ ਬਿਮਾਰੀ, ਗੁਰਦਿਆਂ ਦਾ ਫ਼ੇਲ੍ਹ ਹੋਣਾ, ਦਿਮਾਗ਼ੀ ਕਮਜ਼ੋਰੀ ਦਾ ਕਾਰਨ ਬਣਦਾ ਹੈ | ਹਾਈਪਰਟੈਨਸ਼ਨ ਭਾਰਤ ਵਿਚ ਇਕ ਵਧ ਰਹੀ ਸਮੱਸਿਆ ਹੈ | ਇਸ ਦਾ ਕੋਈ ਇਲਾਜ ਨਹੀਂ ਹੈ, ਦਵਾਈਆਂ ਦੀ ਵਰਤੋਂ ਅਤੇ ਜੀਵਨਸ਼ੈਲੀ ਵਿਚ ਤਬਦੀਲੀਆਂ ਕਰਨ ਨਾਲ ਦਿਲ ਦੀ ਬਿਮਾਰੀ, ਸਟਰੋਕ, ਗੁਰਦੇ ਦੀ ਬਿਮਾਰੀ ਅਤੇ ਹੋਰ ਜੋਖਮਾਂ ਨੂੰ ਘਟਾਇਆ ਜਾ ਸਕਦਾ ਹੈ | ਉਨ੍ਹਾਂ ਨੇ ਦੱਸਿਆ ਕਿ ਖ਼ੁਰਾਕ ਵਿਚ ਲੂਣ, ਚੀਨੀ, ਘਿਓ, ਤੇਲ ਦੀ ਵਰਤੋਂ ਘਟਾ ਕੇ ਤੰਬਾਕੂ ਪਦਾਰਥਾਂ ਅਤੇ ਹੋਰ ਨਸ਼ਿਆਂ ਦੇ ਸੇਵਨ ਤੋਂ ਪ੍ਰਹੇਜ ਕਰ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਸਰੀਰਕ ਗਤੀਵਿਧੀ ਕਰਨਾ, ਰੋਜ਼ਾਨਾ ਸੈਰ, ਮੌਸਮ ਅਨੁਸਾਰ ਫਲ ਸਬਜ਼ੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਨਿਯਮਤ ਤੌਰ 'ਤੇ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਾਉਣਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਅਨੁਸਾਰ ਦਵਾਈ ਲੈਣੀ ਚਾਹੀਦੀ ਹੈ | ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਬਲਰਾਜ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਅਟੈਂਡੈਂਟ ਯੂਨੀਅਨ ਵਲੋਂ ਸਿਵਲ ਸਰਜਨ ਨਾਲ ਮੰਗਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24