20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਿਹਤ ਵਿਭਾਗ ਵਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਮਹਿਲ ਕਲਾਂ ਅਤੇ ਕਰਮਗੜ੍ਹ ਵਿਚ ਵਿਸ਼ੇਸ਼ ਜਾਗਰੂਕਤਾ ਅਤੇ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 19-05-2026
ਮਹਿਲ ਕਲਾਂ, 18 ਮਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ, ਜਿਸ ਦਾ ਮਕਸਦ ਲੋਕਾਂ ਨੂੰ ਬਲੱਡ ਪ੍ਰੈਸ਼ਰ ਵਰਗੀ ਖ਼ਾਮੋਸ਼ ਬਿਮਾਰੀ ਬਾਰੇ ਜਾਗਰੂਕ ਕਰਨਾ ਸੀ, ਤਾਂ ਜੋ ਲੋਕ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖ ਕੇ ਲੰਮੀ ਤੇ ਤੰਦਰੁਸਤ ਜ਼ਿੰਦਗੀ ਜੀ ਸਕਣ | ਇਹ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ: ਹਰੀ ਪਾਲ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਹਾਈਪਰਟੈਂਸ਼ਨ ਇਕ ਖ਼ਾਮੋਸ਼ ਕਾਤਲ ਹੈ ਜੋ ਬਿਨਾਂ ਲੱਛਣਾਂ ਦੇ ਮਨੁੱਖ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦਾ ਹੈ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕੇ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਪ੍ਰਵੇਸ਼ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ ਡਾ: ਇੰਦੂ ਬਾਂਸਲ ਨੇ ਦੱਸਿਆ ਕਿ ਹਾਈਪਰਟੈਂਸ਼ਨ ਸਟਰੋਕ, ਦਿਲ ਦੇ ਦੌਰੇ, ਗੁਰਦੇ ਦੀ ਬਿਮਾਰੀ ਅਤੇ ਦਿਮਾਗ਼ੀ ਕਮਜ਼ੋਰੀ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਮੁੱਖ ਕਾਰਨ ਹੈ | ਬਹੁਤ ਸਾਰੇ ਲੋਕਾਂ ਨੂੰ ਇਸ ਬਿਮਾਰੀ ਦਾ ਪਤਾ ਨਹੀਂ ਹੁੰਦਾ ਕਿਉਂਕਿ ਕਈ ਵਾਰ ਇਸ ਦੇ ਕੋਈ ਲੱਛਣ ਸਾਹਮਣੇ ਨਹੀਂ ਆਉਂਦੇ ਅਤੇ ਅਕਸਰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹੀ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਮਿਲਦੀ ਹੈ | ਐਮ.ਡੀ. ਮੈਡੀਸਨ ਡਾ: ਦੀਪਲੇਖ ਸਿੰਘ ਬਾਜਵਾ ਨੇ ਕਿਹਾ ਕਿ ਹਾਈਪਰਟੈਂਸ਼ਨ ਭਾਰਤ ਵਿਚ ਤੇਜ਼ੀ ਨਾਲ ਵਧ ਰਹੀ ਸਮੱਸਿਆ ਹੈ ਜੋ ਕਾਰਡੀਓਵੈਸਕੁਲਰ ਬਿਮਾਰੀਆਂ, ਕੋਰੋਨਰੀ ਦਿਲ ਦੀ ਬਿਮਾਰੀ, ਗੁਰਦਿਆਂ ਦੇ ਫ਼ੇਲ੍ਹ ਹੋਣ ਅਤੇ ਦਿਮਾਗ਼ੀ ਕਮਜ਼ੋਰੀ ਦਾ ਕਾਰਨ ਬਣਦੀ ਹੈ | ਇਸ ਦਾ ਪੂਰਨ ਇਲਾਜ ਨਹੀਂ, ਪਰ ਦਵਾਈਆਂ ਅਤੇ ਜੀਵਨ ਸ਼ੈਲੀ ਵਿਚ ਤਬਦੀਲੀਆਂ ਨਾਲ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ ਮਾਨ, ਡਿਪਟੀ ਮਾਸ ਮੀਡੀਆ ਅਫ਼ਸਰ ਬਲਰਾਜ ਸਿੰਘ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਖ਼ੁਰਾਕ ਵਿਚ ਲੂਣ, ਚੀਨੀ, ਘਿਉ ਅਤੇ ਤੇਲ ਦੀ ਵਰਤੋਂ ਘਟਾ ਕੇ, ਤੰਬਾਕੂ ਪਦਾਰਥਾਂ ਅਤੇ ਹੋਰ ਨਸ਼ਿਆਂ ਤੋਂ ਦੂਰ ਰਹਿ ਕੇ ਹਾਈਪਰਟੈਂਸ਼ਨ ਤੋਂ ਬਚਿਆ ਜਾ ਸਕਦਾ ਹੈ | ਇਸ ਮੌਕੇ ਸੀ.ਐੱਚ.ਸੀ ਮਹਿਲ ਕਲਾਂ ਦੇ ਐਸ.ਐਮ.ਓ ਡਾ: ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਅਮਿਤਪਾਲ ਕੌਰ ਨੇ ਦੱਸਿਆ ਕਿ ਦੇਸ਼ ਵਿਚ ਹਰ ਚੌਥਾ ਵਿਅਕਤੀ ਹਾਈਪਰਟੈਂਸ਼ਨ ਨਾਲ ਪੀੜਤ ਹੈ ਅਤੇ ਦੇਸ਼ ਵਿਚ ਕੁੱਲ ਮੌਤਾਂ ਵਿਚੋਂ ਲਗਭਗ 63 ਫ਼ੀਸਦੀ ਗੈਰ-ਸੰਚਾਰੀ ਰੋਗਾਂ ਨਾਲ ਹੁੰਦੀਆਂ ਹਨ, ਜਿਨ੍ਹਾਂ ਵਿਚ ਹਾਈਪਰਟੈਂਸ਼ਨ ਮੁੱਖ ਕਾਰਨ ਹੈ | ਇਸੇ ਤਰ੍ਹਾਂ ਪਿੰਡ ਕਰਮਗੜ੍ਹ ਸਥਿਤ ਆਯੂਸ਼ਮਾਨ ਅਰੋਗਿਆ ਕੇਂਦਰ ਦੀ ਟੀਮ ਵਲੋਂ ਵੀ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਲੋਕਾਂ ਦੀ ਗੈਰ-ਸੰਚਾਰੀ ਬਿਮਾਰੀਆਂ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਕੀਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ: ਸਤਵੰਤ ਸਿੰਘ ਅÏਜਲਾ ਨੇ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਹਾਈਪਰਟੈਂਸ਼ਨ ਤੋਂ ਬਚਾਅ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਜਾਗਰੂਕ ਕੀਤਾ ਗਿਆ | ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਿਯਮਿਤ ਵਿਆਯਾਮ, ਸੰਤੁਲਿਤ ਖ਼ੁਰਾਕ, ਤਣਾਅ ਘਟਾਉਣ ਅਤੇ ਸਮੇਂ-ਸਮੇਂ ਤੇ ਸਿਹਤ ਜਾਂਚ ਕਰਵਾਉਣ ਨਾਲ ਬਲੱਡ ਪ੍ਰੈਸ਼ਰ ਨੂੰ ਕਾਬੂ ਵਿਚ ਰੱਖ ਕੇ ਲੰਮੀ ਤੇ ਤੰਦਰੁਸਤ ਜ਼ਿੰਦਗੀ ਜੀਤੀ ਜਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਆਰ.ਐਮ.ਪੀ.ਆਈ. ਤੇ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਵਲੋਂ ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਰੋਸ ਮੁਜ਼ਾਹਰਾ ਅਗਲੀ ਖ਼ਬਰ ਭੋਤਨਾ ਵਿਖੇ ਮਾਤਾ ਬਲਜੀਤ ਕੌਰ ਦੀ ਯਾਦ ਵਿਚ ਕਰਵਾਇਆ ਕਬੱਡੀ ਕੱਪ ਅਮਿਟ ਪੈੜਾਂ ਛੱਡਦਾ ਸਮਾਪਤ
Ad Position 24