20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਮਰਗੜ੍ਹ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਤੈਅ- ਰੂਬਲ ਨਾਰੀਕੇ

Ad Position 21
No active advertisement
ਅਜੀਤ ਡੈਸਕ 19-05-2026
ਅਮਰਗੜ੍ਹ, 18 ਮਈ (ਜਤਿੰਦਰ ਮੰਨਵੀ) - ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 'ਚ ਕਾਂਗਰਸ ਸਿਰਫ਼ ਸਿਆਸੀ ਮੁਕਾਬਲੇ ਲਈ ਨਹੀਂ, ਬਲਕਿ ਅਮਰਗੜ੍ਹ ਦੇ ਵਿਕਾਸ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਮੈਦਾਨ 'ਚ ਉਤਰੀ ਹੈ ਤੇ ਯਕੀਨਨ ਇਨ੍ਹਾਂ ਚੋਣਾਂ 'ਚ ਕਾਂਗਰਸ ਹੂੰਝਾ ਫੇਰੂ ਜਿੱਤ ਦਰਜ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਯੂਥ ਆਗੂ ਪ੍ਰੀਤਪਾਲ ਸਿੰਘ ਰੂਬਲ ਨਾਰੀਕੇ ਨੇ ਅਜੀਤ ਨਾਲ ਗੱਲਬਾਤ ਦੌਰਾਨ ਕੀਤਾ |ਰੂਬਲ ਨਾਰੀਕੇ ਨੇ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ, ਜਦੋਂ ਕਿ ਲੋਕ ਅੱਜ ਵੀ ਕਾਂਗਰਸ ਸ਼ਾਸਨ ਦੌਰਾਨ ਹੋਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਪਾਰਟੀ ਨੇ ਹਰ ਵਾਰਡ 'ਚ ਸਾਫ਼-ਸੁਥਰੇ ਅਕਸ ਵਾਲੇ ਅਤੇ ਮਿਹਨਤੀ ਚਿਹਰੇ ਚੋਣ ਮੈਦਾਨ ਵਿਚ ਉਤਾਰੇ ਹਨ, ਜਿਨ੍ਹਾਂ ਨੂੰ ਜਨਤਾ ਦਾ ਭਰਪੂਰ ਸਨੇਹ ਤੇ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਅਟੁੱਟ ਵਿਸ਼ਵਾਸ ਪ੍ਰਗਟਾਇਆ ਕਿ ਸ਼ਹਿਰਾਂ ਦੇ ਰੁਕੇ ਹੋਏ ਵਿਕਾਸ ਨੂੰ ਮੁੜ ਲੀਹ ਤੇ ਲਿਆਉਣ ਲਈ ਸੂਝਵਾਨ ਲੋਕ ਇਸ ਵਾਰ ਸਿਆਸੀ ਵਾਗਡੋਰ ਕਾਂਗਰਸ ਦੇ ਹੱਥ ਸੌਂਪਣ ਦਾ ਮਨ ਬਣਾ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪੇਂਡੂ ਖੇਤਰਾਂ ਵਿਚ ਆਂਗਣਵਾੜੀ ਕੇਂਦਰਾਂ ਦੇ ਨਵੀਨੀਕਰਨ ਦਾ ਜਾਇਜ਼ਾ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਨੇ ਸੱਤਾਧਾਰੀ ਪਾਰਟੀ ਦੀ ਉਮੀਦਵਾਰ 'ਤੇ ਦੋਸ਼ ਲਗਾ ਕੇ ਨਾਮਜ਼ਦਗੀ ਰੱਦ ਕਰਨ ਦੀ ਕੀਤੀ ਲਿਖਤੀ ਮੰਗ
Ad Position 24