20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਡਿਪਟੀ ਕਮਿਸ਼ਨਰ ਵਲੋਂ ਪੇਂਡੂ ਖੇਤਰਾਂ ਵਿਚ ਆਂਗਣਵਾੜੀ ਕੇਂਦਰਾਂ ਦੇ ਨਵੀਨੀਕਰਨ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 19-05-2026
ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਆਂਗਣਵਾੜੀ ਕੇਂਦਰਾਂ ਦੇ ਨਵੀਨੀਕਰਨ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਹੋਰ ਅਫ਼ਸਰਾਂ ਦੀ ਖ਼ਰੀਦ ਕਮੇਟੀ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਸਥਿਤ ਆਂਗਣਵਾੜੀ ਕੇਂਦਰਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਸਮਾਨ ਦੀ ਖ਼ਰੀਦ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਜਿੱਥੇ ਕਈ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਨਵੀਆਂ ਉਸਾਰੀਆਂ ਗਈਆਂ ਹਨ ਉੱਥੇ ਕਈਆਂ ਦੀ ਮੁਰੰਮਤ ਕਰ ਕੇ ਨਵੀਨੀਕਰਨ ਕੀਤਾ ਗਿਆ ਹੈ ਅਤੇ ਆਂਗਣਵਾੜੀ ਸੈਂਟਰਾਂ ਵਿਚ ਸਾਫ਼ ਪਾਣੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸੀ.ਡੀ.ਪੀ.ਓਜ਼. ਨੂੰ ਪੂਰੀ ਪ੍ਰਕਿਰਿਆ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਲਈ ਕਿਹਾ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ, ਸੀ.ਡੀ.ਪੀ.ਓ. ਅਰਵਿੰਦਰ ਸਿੰਘ ਭੱਟੀ, ਸੀ.ਡੀ.ਪੀ.ਓ. ਹਰਮੀਤ ਕੌਰ, ਸੀ.ਡੀ.ਪੀ.ਓ. ਹਰਬੰਸ ਸਿੰਘ, ਏ.ਡੀ.ਸੀ. (ਡੀ.) ਦਫ਼ਤਰ ਤੋਂ ਸੰਜੀਵ ਤਾਇਲ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਭਦੌੜ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ-ਰਾਜੀਆ ਅਗਲੀ ਖ਼ਬਰ ਅਮਰਗੜ੍ਹ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਤੈਅ- ਰੂਬਲ ਨਾਰੀਕੇ
Ad Position 24