20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹਲਕਾ ਭਦੌੜ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ-ਰਾਜੀਆ

Ad Position 21
No active advertisement
ਅਜੀਤ ਡੈਸਕ 19-05-2026
ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਢਾਂਚੇ ਨੂੰ ਵਿਧਾਨ ਸਭਾ ਹਲਕੇ ਭਦੌੜ ਵਿਚ ਮਜ਼ਬੂਤ ਕੀਤਾ ਜਾਵੇਗਾ | ਇਹ ਸ਼ਬਦ ਹਰਪ੍ਰੀਤ ਸਿੰਘ ਰਾਜੀਆ ਸੀਨੀਅਰ ਅਕਾਲੀ ਆਗੂ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਦੀਆਂ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਢਾਂਚੇ ਨੂੰ ਪੰਜਾਬ ਪੱਧਰ 'ਤੇ ਗਠਿਤ ਕਰਨ ਲਈ ਬੇਦਾਗ਼ ਅਤੇ ਮਿਹਨਤਕਸ਼ ਆਗੂਆਂ ਨੇ ਘਾਲਣਾ ਘਾਲੀ ਅਤੇ ਆਉਣ ਵਾਲੇ ਸਮੇਂ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਤੀਜੀ ਧਿਰ ਵਜੋਂ ਮਜ਼ਬੂਤ ਹੋ ਕੇ ਨਿਕਲੇਗੀ | ਜਿਸ ਲਈ ਪਿੰਡਾਂ ਵਿਚ ਪੁਰਾਣੇ ਤੇ ਟਕਸਾਲੀ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਗਿਆ ਹੈ | ਜਥੇਦਾਰ ਰਾਜੀਆ ਨੇ ਕਿਹਾ ਕਿ ਪਾਰਟੀ ਵਲੋਂ 23 ਮਈ ਨੂੰ ਪਿੰਡ ਰਾਜੀਆ ਵਿਖੇ ਵੱਡਾ ਇਕੱਠ ਰੱਖਿਆ ਗਿਆ ਹੈ | ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਗਗਨਜੀਤ ਸਿੰਘ ਬਰਨਾਲਾ, ਜਥੇਦਾਰ ਜਰਨੈਲ ਸਿੰਘ ਸੇਖੋ ਸ਼ਹਿਣਾ, ਸਾਬਕਾ ਸਰਪੰਚ ਸੁਦਾਗਰ ਸਿੰਘ, ਮਿੱਠੂ ਸਿੰਘ ਕਾਹਨੇਕੇ, ਹਰਪਾਲ ਸਿੰਘ ਸਾਬਕਾ ਚੇਅਰਮੈਨ, ਦਰਸ਼ਨਪਾਲ ਪੱਖੋ ਸਾਬਕਾ ਸਰਪੰਚ, ਮੱਘਰ ਸਿੰਘ ਮੌੜ ਨਾਭਾ, ਬਿੰਦਰ ਸਿੰਘ ਉਗੋਕੇ ਸਰਕਲ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਰੱਖਿਆ ਗਿਆ ਇਕੱਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪੇਂਡੂ ਖੇਤਰਾਂ ਵਿਚ ਆਂਗਣਵਾੜੀ ਕੇਂਦਰਾਂ ਦੇ ਨਵੀਨੀਕਰਨ ਦਾ ਜਾਇਜ਼ਾ
Ad Position 24