20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੁਰਦੁਆਰਾ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ ਵਿਸ਼ਾਲ ਲੋਕ ਸੇਵਾ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 19-05-2026
ਤਪਾ ਮੰਡੀ, 18 ਮਈ (ਵਿਜੇ ਸ਼ਰਮਾ)-ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ 20 ਮਈ ਨੂੰ ਲੋਕਾਂ ਦੀ ਸਹੂਲਤ ਲਈ ਵਿਸ਼ਾਲ ਲੋਕ ਸੇਵਾ ਕੈਂਪ ਲਗਾਇਆ ਜਾ ਰਿਹਾ ਹੈ | ਗੁਰੂ ਘਰ ਦੇ ਰਸੀਵਰ ਕੁਲਦੀਪ ਸਿੰਘ ਢਿੱਲਵਾਂ ਨੇ ਦੱਸਿਆ ਕਿ ਇਹ ਲੋਕ ਸੇਵਾ ਕੈਂਪ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਅਤੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਬਰਨਾਲਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾਵੇਗਾ | ਇਸ ਲੋਕ ਭਲਾਈ ਕੈਂਪ ਦੌਰਾਨ ਅੱਖਾਂ ਦਾ ਮੁਫ਼ਤ ਚੈੱਕਅਪ, ਜਨਰਲ ਹੈਲਥ ਚੈੱਕਅਪ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਕੈਂਪ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ, 10 ਲੱਖ ਰੁਪਏ ਵਾਲਾ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ, ਲੇਬਰ ਕਾਰਡ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਸਮੇਤ ਸੇਵਾ ਕੇਂਦਰ ਦੀਆਂ ਸਾਰੀਆਂ ਸੇਵਾਵਾਂ ਲਈ ਅਪਲਾਈ ਕਰਨ ਦੀ ਸੁਵਿਧਾ ਵੀ ਉਪਲਬਧ ਹੋਵੇਗੀ | ਗੁਰੂ ਘਰ ਦੇ ਮੈਨੇਜਰ ਗੁਰਜੰਟ ਸਿੰਘ ਖ਼ਾਲਸਾ, ਮੌਜੂਦਾ ਸਰਪੰਚ ਕੁਲਵਿੰਦਰ ਸਿੰਘ ਕਿੰਦੀ ਅਤੇ ਸੈਕਟਰੀ ਜਸਪਿੰਦਰ ਸਿੰਘ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਲੋਕ ਸੇਵਾ ਕੈਂਪ ਵਿਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋੜਵੰਦਾਂ ਤੱਕ ਵੀ ਇਸ ਜਾਣਕਾਰੀ ਨੂੰ ਪਹੁੰਚਾਉਣ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 23 ਤੋਂ ਅਕਾਲੀ ਉਮੀਦਵਾਰ ਬੇਅੰਤ ਕੌਰ ਧਾਲੀਵਾਲ ਦੇ ਹੱਕ ਵਿਚ ਭਰਵੀਂ ਮੀਟਿੰਗ ਅਗਲੀ ਖ਼ਬਰ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ
Ad Position 24