20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੋਵੇਗੀ ਸ਼ਾਨਦਾਰ ਜਿੱਤ-ਐਡਵੋਕੇਟ ਰਾਹੀ

Ad Position 21
No active advertisement
ਅਜੀਤ ਡੈਸਕ 19-05-2026
ਤਪਾ ਮੰਡੀ, 18 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਸਬੰਧੀ ਗੱਲਬਾਤ ਕਰਦੇ ਹੋਏ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਦੇ ਵਿਚ ਆਪਸੀ ਭਾਈਚਾਰਾ ਕਾਇਮ ਰੱਖਿਆ ਜਾਵੇ ਕਿਉਂਕਿ ਨਗਰ ਕੌਂਸਲ ਦੀਆਂ ਚੋਣਾਂ ਆਪਸੀ ਭਾਈਚਾਰੇ ਤਹਿਤ ਹੀ ਲੜੀਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੇ ਚੋਣ ਨਿਸ਼ਾਨ 'ਤੇ ਉਮੀਦਵਾਰ ਖੜੇ ਕੀਤੇ ਗਏ ਹਨ ਅਤੇ ਕੁੱਝ ਉਮੀਦਵਾਰ ਆਜ਼ਾਦ ਤੌਰ 'ਤੇ ਚੋਣ ਲੜ ਰਹੇ ਹਨ | ਉਨ੍ਹਾਂ ਕਿਹਾ ਕਿ 29 ਮਈ ਨੂੰ ਆਉਣ ਵਾਲੇ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਇਸ ਮੌਕੇ ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੋਲਾ, ਮਹੰਤ ਗੋਗੀ ਦਾਸ, ਦਵਿੰਦਰ ਦੀਕਸ਼ਤ, ਗੁਰਮੀਤ ਸਿੰਘ ਰੋਡ, ਜਗਜੀਤ ਸਿੰਘ ਧਨੋਆ, ਗੁਲਾਬ ਸਿੰਘ ਸਿੱਧੂ, ਬਿੱਟੂ ਬਰਾੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ ਦੀ ਚੋਣ ਮੁਹਿੰਮ ਭਖੀ ਅਗਲੀ ਖ਼ਬਰ 'ਆਪ' ਉਮੀਦਵਾਰ ਰੀਤੂ ਸ਼ਰਮਾ ਦੇ ਪਤੀ ਮੋਨੂੰ ਸ਼ਰਮਾ ਨੇ ਵੋਟਾਂ ਮੰਗੀਆਂ
Ad Position 24