20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸਵਰਨਜੀਤ ਕੌਰ ਨੇ ਚੋਣ ਦਫ਼ਤਰ ਖੋਲਿ੍ਹਆ

Ad Position 21
No active advertisement
ਸੰਤ ਬਾਬਾ ਚਮਕੌਰ ਸਿੰਘ ਚੋਣ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ | ਤਸਵੀਰ : ਰਜਿੰਦਰ ਬੱਤਾ <br/> 19-05-2026
ਭਦੌੜ, 18 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਾਰਡ ਨੰਬਰ 5 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸਵਰਨਜੀਤ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਤਪ ਅਸਥਾਨ ਸੰਤ ਬਾਬਾ ਭਾਨ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਚਮਕੌਰ ਸਿੰਘ ਨੇ ਅਰਦਾਸ ਕਰਨ ਉਪਰੰਤ ਕੀਤਾ | ਇਸ ਮੌਕੇ ਉਮੀਦਵਾਰ ਸਵਰਨਜੀਤ ਕੌਰ ਦੇ ਪੁੱਤਰ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ ਨੇ ਕਿਹਾ ਕਿ ਵਾਰਡ ਨੰਬਰ 5 ਦੇ ਸਮੂਹ ਵੋਟਰਾਂ ਤੋਂ ਮਿਲ ਰਹੇ ਪਿਆਰ ਸਾਡੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਆਪ ਅੱਗੇ ਹੋ ਕੇ ਸਾਡੀ ਚੋਣ ਨੂੰ ਚਲਾ ਰਹੇ ਹਨ | ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਵਾਰਡ ਦੀਆਂ ਮੁੱਢਲੀਆਂ ਸਹੂਲਤਾਂ ਵਿਚ ਸਾਫ਼ ਸਫ਼ਾਈ, ਸਟਰੀਟ ਲਾਈਟ ਅਤੇ ਸਾਫ਼ ਪਾਣੀ ਦੇਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ | ਦਫ਼ਤਰ ਦੇ ਉਦਘਾਟਨ ਸਮੇਂ ਵਾਰਡ ਵਿਚੋਂ ਹਰ ਵਰਗ ਦੇ ਲੋਕਾਂ ਵੱਡੀ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਨਗਰ ਨਿਗਮ ਚੋਣਾਂ ਦੇ ਮੈਦਾਨ 'ਚ ਉੱਤਰੇ ਪਰਿਵਾਰਕ ਰਿਸ਼ਤਿਆਂ ਨੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਾਇਆ ਅਗਲੀ ਖ਼ਬਰ ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ ਦੀ ਚੋਣ ਮੁਹਿੰਮ ਭਖੀ
Ad Position 24